ਚੰਡੀਗੜ੍ਹ : ਪੰਜਾਬ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਪਿੰਕੀ ਕੈਟ ਡੇਂਗੂ ਤੋਂ ਪੀੜਤ ਸੀ, ਜਿਸ ਕਰਕੇ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ।
ਕੌਣ ਸੀ ਪਿੰਕੀ ਕੈਟ
ਗੁਰਮੀਤ ਸਿੰਘ ਪਿੰਕੀ ਨੂੰ ਪੰਜਾਬ ’ਚ ਅੱਤਵਾਦ ਦੌਰਾਨ ਪੁਲਿਸ ਦਾ ਸੂਹੀਆ ਮੰਨਿਆ ਜਾਂਦਾ ਸੀ। ਪਿੰਕੀ ਨੂੰ ਬਾਅਦ ’ਚ ਥਾਣੇਦਾਰ ਬਣਾ ਦਿੱਤਾ ਗਿਆ ਸੀ। ਇਸ ਮਗਰੋਂ 2001 ’ਚ ਉਨ੍ਹਾਂ ਨੇ ਲੁਧਿਆਣਾ ਦੇ ਇਕ ਨੌਜਵਾਨ ਅਵਤਾਰ ਸਿੰਘ ਉਰਫ਼ ਗੋਲਾ ਨੂੰ ਸਿਰਫ ਰਸਤਾ ਪੁੱਛਣ ’ਤੇ ਗੋਲੀ ਮਾਰ ਦਿੱਤੀ। ਇਸ ਦੋਸ਼ ’ਚ ਉਨ੍ਹਾਂ ਨੂੰ ਉਮਰਕੈਦ ਦੀ ਸਜ਼ਾ ਵੀ ਸੁਣਾਈ ਗਈ। ਹਾਲਾਂਕਿ ਕਿਸੇ ਤਰ੍ਹਾਂ ਉਹ 7 ਸਾਲ ਬਾਅਦ ਜੇਲ੍ਹ ’ਚੋਂ ਬਾਹਰ ਆ ਗਏ ਸਨ। ਇਸ ਤੋਂ ਪਹਿਲਾਂ ਪਿੰਕੀ ਕੈਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਫੜ੍ਹਨ ’ਚ ਵੀ ਅਹਿਮ ਭੂਮਿਕਾ ਨਿਭਾਈ ਸੀ, ਜਿਸ ਲਈ ਉਨ੍ਹਾਂ ਨੂੰ ਮੈਡਲ ਵੀ ਮਿਲਿਆ ਸੀ।ਇਸ ਤੋਂ ਇਲਾਵਾ ਗੁਰਮੀਤ ਸਿੰਘ ਪਿੰਕੀ ਨੇ ਕਈ ਬੇਕਸੂਰ ਸਿ¾ਖ ਨੌਜਵਾਨਾਂ ਨੂੰ ਸ਼ਹੀਦ ਕੀਤਾ| ਉਸ ਨੇ ਇਕ ਵਾਰ ਦਾਅਵਾ ਕੀਤਾ ਸੀ ਕਿ ਉਸ ਕੋਲ ਪੰਜਾਬ ਵਿਚ ਅੱਤਵਾਦ ਦੌਰਾਨ 52 ਝੂਠੇ ਐਨਕਾਊਂਟਰਾਂ ਦੇ ਸਬੂਤ ਹਨ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਹੈ। ਪਿੰਕੀ ਦੇ ਕਰੀਬੀ ਦੋਸਤ ਅਤੇ ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਕੀ ਨੂੰ ਬੁੱਧਵਾਰ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਚੰਡੀਗੜ੍ਹ ਦੇ ਸੈਕਟਰ 34 ਦੇ ਇੱਕ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
previous post
