April 9, 2025
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ਨੇ ਮੁੜ ਸ਼ੁਰੂ ਕੀਤੀ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ

India to resume visa services for certain categories of Canadian citizens

ਐਂਟਰੀ , ਬਿਜ਼ਨੈੱਸਾ, ਮੈਡੀਕਲ ਅਤੇ ਕਾਨਫਰੰਸ ਵੀਜ਼ਾ ਹੀ ਸ਼ਾਮਲ

ਨਵੀਂ ਦਿੱਲੀ- ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਵਿਚਕਾਰ ਭਾਰਤ ਨੇ ਕੈਨੇਡਾ ਦੇ ਲੋਕਾਂ ਲਈ ਵੀਜ਼ਾ ਸੇਵਾਵਾਂ ਮੁੜ ਤੋਂ ਬੁੱਧਵਾਰ (25 ਅਕਤੂਬਰ) ਨੂੰ ਸ਼ੁਰੂ ਕਰ ਦਿੱਤੀਆਂ ਹਨ।
ਕੈਨੇਡਾ ਦੇ ਓਟਾਵਾ ’ਚ ਮੌਜੂਦ ਭਾਰਤ ਦੇ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ ’ਐਕਸ’ ’ਤੇ ਦੱਸਿਆ ਕਿ ਫਿਲਹਾਲ ਵੀਜ਼ਾ ਸੇਵਾਵਾਂ- ਐਂਟਰੀ ਵੀਜ਼ਾ, ਬਿਜ਼ਨੈੱਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀ ਸ਼੍ਰੇਣੀ ’ਚ ਹੀ ਸ਼ੁਰੂ ਕੀਤੀਆਂ ਗਈਆਂ ਹਨ।
ਹਾਈ ਕਮਿਸ਼ਨ ਨੇ ਅੱਗੇ ਬਿਆਨ ’ਚ ਕਿਹਾ ਕਿ ਸੁਰੱਖਿਆ ਕਾਰਨਾਂ ਨੂੰ ਧਿਆਨ ’ਚ ਰੱਖਦੇ ਹੋਏ ਅਸਥਾਈ ਤੌਰ ’ਤੇ ਵੀਜ਼ਾ ਦੇਣ ’ਤੇ ਪਹਿਲਾਂ ਰੋਕ ਲਗਾਈ ਗਈ ਸੀ। ਅਜਿਹੇ ’ਚ ਸੁਰੱਖਿਆ ਸਥਿਤੀ ਰੀਵਿਊ ਕਰਨ ਤੋਂ ਬਾਅਦ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕੀਤੀਆਂ ਗਈਆਂ ਹਨ। ਇਹ ਫੈਸਲਾ ਵੀਰਵਾਰ (26 ਅਕਤੂਬਰ) ਤੋਂ ਲਾਗੂ ਹੋਵੇਗਾ।

ਕੈਨੇਡਾ ਦੇ 15 ਗੁਰਦੁਆਰਾ ਨੇ ਭਾਰਤੀ ਵਿਦੇਸ਼ ਮੰਤਰਾਲਾ ਨੂੰ ਲਿਖੀ ਸੀ ਚਿੱਠੀ
ਕੈਨੇਡਾ ਦੇ 15 ਗੁਰਦੁਆਰਿਆਂ ਨੇ 19 ਅਕਤੂਬਰ ਨੂੰ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਚਿੱਠੀ ਲਿੱਖ ਕੇ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਚਿੱਠੀ ’ਚ ਉਨ੍ਹਾਂ ਲਿਖਿਆ ਕਿ ਭਾਰਤ ਵੱਲੋਂ ਵੀਜ਼ਾ ਸੇਵਾਵਾਂ ’ਤੇ ਰੋਕ ਲਗਾਏ ਜਾਣ ਕਾਰਨ ਕੈਨੇਡਾ ’ਚ ਵਸਦੇ ਭਾਰਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ’ਚ ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਪਰ ਵੀਜ਼ਾ ਸੇਵਾਵਾਂ ਬੰਦ ਹੋਣ ਕਾਰਨ ਕੈਨੇਡਾ ’ਚ ਵਸਦੇ ਭਾਰਤੀ ਲੋਕ ਭਾਰਤ ਨਹੀਂ ਜਾ ਪਾ ਰਹੇ। ਅੱਗੇ ਉਨ੍ਹਾਂ ਲਿਖਿਆ ਕਿ ਬਹੁਤ ਸਾਰੇ ਭਾਰਤ ’ਚ ਵਿਆਹ ਕਰਵਾਉਣ ਲਈ ਖਰਚਾ ਵੀ ਕਰ ਚੁੱਕੇ ਹਨ ਪਰ ਵੀਜ਼ਾ ਸੇਵਾਵਾਂ ਬੰਦ ਹੋਣ ਕਾਰਨ ਉਹ ਭਾਰਤ ਨਹੀਂ ਜਾ ਪਾ ਰਹੇ।
ਹਾਲ ਹੀ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਨਿੱਝਰ ਦੇ ਕਤਲ ’ਚ ਭਾਰਤੀ ਏਜੰਟ ਦਾ ਹੱਥ ਹੋ ਸਕਦਾ ਹੈ। ਇਸ ’ਤੇ ਜਵਾਬ ਦਿੰਦੇ ਹੋਏ ਵਿਦੇਸ਼ ਮੰਤਰਾਲਾ ਨੇ ਕਿਹਾ ਸੀ ਕਿ ਟਰੂਡੋ ਦੇ ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ।
ਦੱਸ ਦੇਈਏ ਕਿ ਭਾਰਤ ਵੱਲੋਂ 12 ਤਰ੍ਹਾਂ ਦੇ ਵੀਜ਼ੇ ਦਿੱਤੇ ਜਾਂਦੇ ਹਨ ਜਿਨ੍ਹਾਂ ’ਤੇ ਅਸਥਾਈ ਰੋਕ ਲਗਾ ਦਿੱਤੀ ਗਈ ਸੀ ਪਰ ਹੁਣ ਭਾਰਤ ਨੇ ਇਨ੍ਹਾਂ ’ਚੋਂ ਚਾਰ ਸ਼੍ਰੇਣੀਆਂ ਦੇ ਵੀਜ਼ਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਵਿਚ ਐਂਟਰੀ ਵੀਜ਼ਾ, ਬਿਜ਼ਨੈੱਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਨੂੰ ਸ਼ਾਮਲ ਕੀਤਾ ਗਿਆ ਹੈ। ਫਿਲਹਾਲ ਅਜੇ ਟੂਰਿਸਟ ਵੀਜ਼ਾ ਨੂੰ ਵੀ ਭਾਰਤ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਹੈ।
ਇਹ ਹਨ ਭਾਰਤ ਵੱਲੋਂ ਮਿਲਣ ਵਾਲੇ 12 ਵੀਜ਼ੇ
ਟੂਰਿਸਟ ਵੀਜ਼ਾ, ਐਂਟਰੀ ਵੀਜ਼ਾ, ਬਿਜ਼ਨੈੱਸ ਵੀਜ਼ਾ, ਰੋਜ਼ਗਾਰ ਵੀਜ਼ਾ, ਸਟੂਡੈਂਟ ਵੀਜ਼ਾ, ਮੈਡੀਕਲ ਵੀਜ਼ਾ ਅਤੇ ਮੈਡੀਕਲ ਅਟੈਂਡੈਂਟ ਵੀਜ਼ਾ, ਜਰਨਲਿਸਟ (“ਜੇ”) ਵੀਜ਼ਾ, ਫਿਲਮ ਵੀਜ਼ਾ, ਕਾਨਫਰੰਸ ਵੀਜ਼ਾ, ਟਰਾਂਜ਼ਿਟ ਵੀਜ਼ਾ, ਮਿਸ਼ਨਰੀ ਵੀਜ਼ਾ ਅਤੇ ਪਰਬਤਾਰੋਹੀ ਵੀਜ਼ਾ।

Related posts

ਮਹਾਪੰਚਾਇਤ: ਡੱਲੇਵਾਲ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਲੜਾਈ ਲਈ ਅੱਗੇ ਆਉਣ ਦਾ ਹੋਕਾ

Current Updates

ਪੈਰਿਸ ਫੈਸ਼ਨ ਵੀਕ ’ਚ ਨਜ਼ਰ ਆਈ ਦੀਪਿਕਾ ਪਾਦੂਕੋਨ

Current Updates

ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼

Current Updates

Leave a Comment