December 28, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਕੜਾਕੇ ਦੀ ਠੰਡ ਦਰਮਿਆਨ ਪੰਜਾਬ ਦੇ ਸਕੂਲਾਂ ਚ ਵਧੀਆਂ ਛੁੱਟੀਆਂ

school

ਚੰਡੀਗੜ੍ਹ- ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 21 ਜਨਵਰੀ ਤੱਕ ਸਕੂਲ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।

ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ‘ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।

Related posts

ਗੁਰਦੁਆਰਾ ਹੇਮਕੁੰਟ ਸਾਹਿਬ ਜਾਣ ਲਈ ਆਰਜ਼ੀ ਪੁਲ ਸਥਾਪਿਤ

Current Updates

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

Current Updates

ਮੈਸੀ ਨਾਲ ਤਸਵੀਰਾਂ ਪੋਸਟ ਕਰਨ ’ਤੇ ਅਦਾਕਾਰਾ ਸੁਭਾਸ਼੍ਰੀ ਟ੍ਰੋਲ: ਪਤੀ ਨੇ ਕੀਤਾ ਬਚਾਅ

Current Updates

Leave a Comment