August 12, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ਦੀਆਂ ਛੁੱਟੀਆਂ 21 ਮਈ ਤੋਂ 

Due to severe heat in Punjab, school holidays from May 21

ਸਿੱਖਿਆ ਸਕੱਤਰ ਕੇ.ਕੇ. ਯਾਦਵ ਵੱਲੋਂ ਜਾਰੀ ਕੀਤੇ ਹੁਕਮ

Due to severe heat in Punjab, school holidays from May 21ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਅਨਕ ਗਰਮੀ ਕਾਰਨ ਸਰਕਾਰ ਵੱਲੋਂ ਰਾਜ ਸਾਰੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਦੀਆਂ ਅਧਿਆਪਕ ਜਥੇਬੰਦੀਆਂ ਅਤੇ ਮਾਪਿਆਂ ਵਲੋਂ ਇਸ ਮੰਗ ਨੂੰ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਸੀ। ਪੰਜਾਬ ਸਰਕਾਰ‌ ਵਲੋਂ ਲਏ ਫੈਸਲੇ ਅਨੁਸਾਰ 21 ਤੋਂ 31 ਮਈ ਤੱਕ ਇਹ ਛੁੱਟੀਆਂ ਕੀਤੀਆਂ ਗਈਆਂ ਹਨ, ਜਦੋਂ ਕਿ 1 ਜੂਨ ਤੋਂ 30 ਜੂਨ ਤੱਕ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਸਰਕਾਰੀ ਫੈਸਲੇ ਅਨੁਸਾਰ ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ,ਅਰਧ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਵਿਚ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਅੱਜ ਸਕੂਲਾਂ ਦਾ ਦਾ ਸਮਾਂ ਬਦਲਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਗਿਆ ਸੀ।

Related posts

ਕੈਨੇਡਾ ਸਰਕਾਰ ਵੱਲੋਂ ਸੁਰੱਖਿਆ ਬਲਾਂ ’ਚ ਵਿਦੇਸ਼ੀਆਂ ਦੀ ਭਰਤੀ ਸ਼ੁਰੂ

Current Updates

ਚੋਣ ਕਮਿਸ਼ਨ ਵੱਲੋਂ ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

Current Updates

ਪੰਜਾਬੀ ਫ਼ਿਲਮ ‘ਸਰਬਾਲਾ ਜੀ’ ਦਾ ਟਰੇਲਰ ਰਿਲੀਜ਼

Current Updates

Leave a Comment