September 13, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਸਕੂਲਾਂ ਚ ਸਮਰਕੈਂਪ ਲਗਾਉਣ ਤੇ ਲਗਾਈ ਪਾਬੰਦੀ

summer camp
ਮੌਸਮ ਵਿਭਾਗ ਦੀ ਚਿਤਾਵਨੀ ਦੌਰਾਨ ਸਿੱਖਿਆ ਵਿਭਾਗ ਦਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਵਿਚ ਪੈ ਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਲਗਾਏ ਜਾ ਰਹੇ ਸਮਰ ਕੈਂਪ ‘ਤੇ ਰੋਕ ਲਗਾ ਦਿੱਤੀ ਹੈ। ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 21.5.2024 ਤੋਂ 30.06.2024 ਤੱਕ ਗਰਮੀਆਂ ਦੀਆਂ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ। ਪ੍ਰੰਤੂ ਦਫ਼ਤਰ ਦੇ ਧਿਆਨ ਵਿਚ ਆਇਆ ਹੈ ਕਿ ਸਕੂਲਾਂ ਵਿਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ।
ਇਸ ਲਈ ਆਪ (ਸਾਰੇ ਸਕੂਲਾਂ) ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਕੂਲ ਵਿਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਮੁਖੀ ਵਿਰੁੱਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।

Related posts

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਨੂੰ ਹਾਈ ਕੋਰਟ ਵਿੱਚ ਚੁਣੌਤੀ

Current Updates

ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਮਿਲੇਗਾ ਲਾਭ, ਪੰਜਾਬ ਸਰਕਾਰ ਦੇ ਪਰਿਵਾਰ ਦੇ ‘ਇਨ-ਸੋਰਸਡ’ ਮੈਂਬਰ ਬਣਨਗੇ ਮੁਲਾਜ਼ਮ

Current Updates

ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀ

Current Updates

Leave a Comment