September 26, 2026
ਖਾਸ ਖ਼ਬਰਰਾਸ਼ਟਰੀ

ਚੋਣ ਕਮਿਸ਼ਨ ਵਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ

ਚੋਣ ਕਮਿਸ਼ਨ ਵਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ

ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ’ਚ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ, ਨਤੀਜੇ 4 ਨੂੰ

ਚੋਣ ਕਮਿਸ਼ਨ ਵਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ, : ਭਾਰਤੀ ਚੋਣ ਕਮਿਸ਼ਨ ਅੱਜ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਤਿੰਨ ਪੜਾਵਾਂ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਹਰਿਆਣਾ ਵਿਧਾਨ ਸਭਾ ਲਈ ਵੋਟਾਂ ਪਹਿਲੀ ਅਕਤੂਬਰ ਨੂੰ ਪੈਣਗੀਆਂ ਤੇ ਦੋਵਾਂ ਰਾਜਾਂ ਦੀਆਂ ਚੋਣਾਂ ਦੇ ਨਤੀਜੇ 4 ਅਕਤੂਬਰ ਨੂੰ ਅਲਾਨੇ ਜਾਣਗੇ। ਜੰਮੂ ਕਸ਼ਮੀਰ ਵਿੱਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਕਸ਼ਮੀਰ ਵਿੱਚ 47 ਤੇ ਜੰਮੂ ਖੇਤਰ ਵਿੱਚ 43 ਹਲਕੇ ਹਨ।ਇਸ ਤੋਂ ਪਹਿਲਾਂ ਸਾਲ 2014 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਹਰਿਆਣਾ ਵਿਧਾਨ ਸਭਾਵਾਂ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਦੀ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਯੋਜਨਾ ਸੀ। ਇਹ ਸਮਾਂ ਸੀਮਾ ਸੁਪਰੀਮ ਕੋਰਟ ਨੇ ਤੈਅ ਕੀਤੀ ਹੈ।ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 90 ਵਿਧਾਨ ਸਭਾ ਹਲਕਿਆਂ ਵਿੱਚ 87.09 ਲੱਖ ਵੋਟਰ ਹਨ ਤੇ ਇਨ੍ਹਾਂ ਵਿੱਚ 42.6 ਲੱਖ ਮਹਿਲਾ ਵੋਟਰ ਹਨ।  ਹਰਿਆਣਾ ’ਚ ਵੀ 90 ਵਿਧਾਨ ਸਭਾ ਹਲਕੇ ਹਨ ਤੇ ਇਥੇ 2 ਕਰੋੜ ਤੋਂ ਵੱਧ ਵੋਟਰ ਹਨ।

Related posts

ਕਲਕੱਤਾ ਹਾਈ ਕੋਰਟ ਵੱਲੋਂ ਮਮਤਾ ਸਰਕਾਰ ਨੂੰ ‘ਮੌਤ ਤੱਕ ਉਮਰ ਕੈਦ’ ਦੀ ਸਜ਼ਾ ਨੂੰ ਚੁਣੌਤੀ ਦੇਣ ਦੀ ਖੁੱਲ੍ਹ

Current Updates

ਬੈਡਮਿੰਟਨ: ਲਕਸ਼ੈ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਦੂਜੇ ਗੇੜ ’ਚ

Current Updates

वार्ड नंबर 34 में बनेगा आधुनिक खेल मैदान: तेजिंदर महिता


Current Updates

Leave a Comment