December 1, 2025
ਅੰਤਰਰਾਸ਼ਟਰੀਖਾਸ ਖ਼ਬਰਚੰਡੀਗੜ੍ਹ

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਮੌਜੂਦ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਮੌਜੂਦ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ

ਚੰਡੀਗੜ੍ਹ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਲਕ ਦੀ ਰਾਜਧਾਨੀ ਓਟਵਾ ਸਥਿਤ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨ ਸਮਾਗਮ ਦੌਰਾਨ ਦਿੱਤੇ ਇਕ ਬਿਆਨ ਵਿੱਚ ਕਿਹਾ ਕਿ ‘ਕੈਨੇਡਾ ਵਿੱਚ ਖਾਲਿਸਤਾਨ ਦੇ ਸਮਰਥਕ’ ਹਨ, ਪਰ ਉਹ ਸਮੁੱਚੇ ਤੌਰ ’ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।

ਕੈਨੇਡਾ ਦੇ ਅੰਦਰ ਖਾਲਿਸਤਾਨੀ-ਸਮਰਥਨ ਆਧਾਰ ਦੀ ਮੌਜੂਦਗੀ ਨੂੰ ਸਵੀਕਾਰ ਕਰਨ ਦੀ ਟਰੂਡੋ ਦੀ ਇਹ ਪਹਿਲੀ ਟਿੱਪਣੀ ਸੀ। ਹਾਲਾਂਕਿ, ਉਨ੍ਹਾਂ ਨਾਲ ਹੀ ਇਹ ਕਿਹਾ ਕਿ ‘‘ਉਹ ਸਮੁੱਚੇ ਤੌਰ ‘ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।’’

ਜ਼ਿਕਰਯੋਗ ਹੈ ਕਿ ਕਥਿਤ ਖਾਲਿਸਤਾਨੀ ਵੱਖਵਾਦੀਆਂ ਨੇ ਬਰੈਂਪਟਨ ਵਿੱਚ ਇੱਕ ਮੰਦਰ ਦੇ ਅਹਾਤੇ ਦੇ ਅੰਦਰ ਹਿੰਦੂ-ਕੈਨੇਡੀਅਨ ਸ਼ਰਧਾਲੂਆਂ ‘ਤੇ ਹਮਲਾ ਕੀਤਾ ਸੀ। ਇਸ ਘਟਨਾ ਦੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੰਦਾ ਕੀਤੀ ਸੀ, ਜਿਨ੍ਹਾਂ ਨੇ ਕਿਹਾ ਸੀ ਕਿ ਹਰੇਕ ਕੈਨੇਡੀਅਨ ਨੂੰ ਆਜ਼ਾਦੀ ਅਤੇ ਸੁਰੱਖਿਅਤ ਢੰਗ ਨਾਲ ਆਪਣੇ ਵਿਸ਼ਵਾਸ ਦਾ ਪਾਲਣ ਕਰਨ ਦਾ ਅਧਿਕਾਰ ਹੈ। ਟਰੂਡੋ ਨੇ ਭਾਈਚਾਰੇ ਦੀ ਸੁਰੱਖਿਆ ਅਤੇ ਇਸ ਘਟਨਾ ਦੀ ਜਾਂਚ ਲਈ ਤੁਰੰਤ ਕਾਰਵਾਈ ਕਰਨ ਲਈ ਸਥਾਨਕ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਸੀ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਿਛਲੇ ਸਾਲ ਸਤੰਬਰ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਲਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ। ਨਵੀਂ ਦਿੱਲੀ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕੇ ਦੱਸਦਿਆਂ ਰੱਦ ਕਰ ਦਿੱਤਾ ਸੀ।

Related posts

ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤ

Current Updates

ਅਮਰੀਕਾ ਵਿੱਚ ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

Current Updates

ਕੁਫ਼ਰੀ ਤੇ ਨਾਰਕੰਡਾ ਵਿਚ ਬਰਫ਼ਬਾਰੀ

Current Updates

Leave a Comment