September 28, 2026
ਖਾਸ ਖ਼ਬਰਰਾਸ਼ਟਰੀ

ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਕੋਂਡਗਾਓਂ – ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਕੋਂਡਗਾਓਂ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ 27 ਸਾਲਾ ਕਾਂਸਟੇਬਲ ਨੇ ਕਥਿਤ ਤੌਰ ‘ਤੇ ਆਪਣੀ ਸਰਵਿਸ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਾਂਸਟੇਬਲ ਦੇ ਪਰਿਵਾਰਕ ਮੈਂਬਰ ਦੇ ਹਵਾਲੇ ਨਾਲ ਕਿਹਾ ਕਿ ਉਹ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਪੀੜਤ ਸੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਰਾਜ ਪੁਲਸ ਯੂਨਿਟ ‘ਬਸਤਰ ਫਾਈਟਰਸ’ ਦੇ ਕਾਂਸਟੇਬਲ ਹਰੀਲਾਲ ਨਾਗ ਨੇ ਸਵੇਰੇ ਉਰੰਦਾਬੇੜਾ ਥਾਣਾ ਖੇਤਰ ਦੇ ਬਰਦਾ ਪਿੰਡ ‘ਚ ਆਪਣੇ ਘਰ ‘ਚ ਕਥਿਤ ਤੌਰ ‘ਤੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਉਸ ਨੇ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਉਸ ਦੇ ਕਮਰੇ ‘ਚ ਪਹੁੰਚੇ ਅਤੇ ਉਸ ਨੂੰ ਬੈੱਡ ‘ਤੇ ਮ੍ਰਿਤਕ ਪਾਇਆ। ਉਸ ਨੇ ਦੱਸਿਆ ਕਿ ਧਨੌਰਾ ਥਾਣੇ ‘ਚ ਤਾਇਨਾਤ ਨਾਗ ਨੇੜਲੇ ਪਿੰਡ ‘ਚ ਆਪਣੇ ਘਰ ਗਿਆ ਹੋਇਆ ਸੀ। ਅਧਿਕਾਰੀ ਨੇ ਦੱਸਿਆ ਕਿ ਨਾਗ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਕਿਸੇ ਮਾਨਸਿਕ ਬੀਮਾਰੀ ਤੋਂ ਪੀੜਤ ਸੀ ਪਰ ਇਸ ਬਾਰੇ ਪੂਰੀ ਜਾਣਕਾਰੀ ਅਜੇ ਉਪਲੱਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਸਟੇਬਲ ਵੱਲੋਂ ਇਹ ਕਦਮ ਚੁੱਕਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਛੱਤੀਸਗੜ੍ਹ ‘ਚ ਪਿਛਲੇ ਪੰਜ ਮਹੀਨਿਆਂ ‘ਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ), ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਸਸ਼ਤਰ ਸੀਮਾ ਬਲ (ਐੱਸਐੱਸਬੀ) ਸਮੇਤ ਵੱਖ-ਵੱਖ ਬਲਾਂ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਖੁਦਕੁਸ਼ੀ ਕਰਨ ਦੀ ਇਹ ਅੱਠਵੀਂ ਘਟਨਾ ਹੈ।

Related posts

ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦਾ AI ਜਨਰੇਟਿਡ ‘ਚਾਹੇਵਾਲਾ’ ਵੀਡੀਓ ਪੋਸਟ ਕੀਤਾ

Current Updates

ਦਾਗ਼ੀ ਪ੍ਰਧਾਨ ਮੰਤਰੀਆਂ ਤੇ ਮੁੱਖ ਮੰਤਰੀਆਂ ਨੂੰ ਹਟਾਉਣ ਲਈ ਲੋਕ ਸਭਾ ’ਚ ਬਿੱਲ ਪੇਸ਼

Current Updates

ਡਾਕਟਰਾਂ ਨੇ ਜਮਾਂਦਰੂ ਵਿਗਾੜ ਵਾਲੀ ਬੱਚੀ ਦੀ ਜਾਨ ਬਚਾਈ

Current Updates

Leave a Comment