ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ ਸੱਦ ਲਈ ਹੈ। ਇਹ ਬੈਠਕ 18 ਨਵੰਬਰ ਨੂੰ ਸੱਦੀ ਗਈ ਹੈ। ਬੈਠਕ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਵੇਗੀ। ਜਿਸ ਵਿਚ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫ਼ੇ ‘ਤੇ ਚਰਚਾ ਕੀਤੀ ਜਾਵੇਗੀ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਇਹ ਬੈਠਕ ਬੁਲਾਈ ਹੈ ਅਤੇ ਵਰਕਿੰਗ ਕਮੇਟੀ ਵਿਚ ਸਾਰੇ ਆਗੂਆਂ ਨੂੰ ਮੌਜੂਦ ਰਹਿਣ ਦੀ ਅਪੀਲ ਕੀਤੀ ਗਈ ਹੈ।
next post