April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ

Aman arora

ਮਨਸ਼ੇਰ ਸਿੰਘ ਸ਼ੇਰੀ ਕਲਸੀ ਹੋਣਗੇ ਵਰਕਿੰਗ ਪ੍ਰਧਾਨ

ਚੰਡੀਗੜ੍ਹ, : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰੋੜਾ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਦੇ ਨਾਲ ਹੀ ਬਟਾਲਾ ਹਲਕੇ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ ਨੂੰ ਵਰਕਿੰਗ ਪ੍ਰਧਾਨ ਥਾਪਿਆ ਗਿਆ ਹੈ।
ਪੰਜਾਬ ਨਵਿਆਉਣਯੋਗ ਊਰਜਾ ਮੰਤਰੀ ਅਰੋੜਾ, ਜੋ ਸੁਨਾਮ ਹਲਕੇ ਤੋਂ ਵਿਧਾਇਕ ਹਨ, ਦੀ ਸੂਬਾ ਪਾਰਟੀ ਪ੍ਰਧਾਨ ਵਜੋਂ ਨਿਯੁਕਤੀ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਸੀ, ਹਾਲਾਂਕਿ ਇਸ ਦਾ ਅੰਤਿਮ ਫੈਸਲਾ ਸ਼ੁੱਕਰਵਾਰ ਨੂੰ ਦਿੱਲੀ ’ਚ ‘ਆਪ’ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ।
ਇੱਕ ਪ੍ਰਮੁੱਖ ਹਿੰਦੂ ਚਿਹਰਾ ਹੋਣ ਦੇ ਨਾਤੇ ਉਨ੍ਹਾਂ ਦੀ ਨਿਯੁਕਤੀ ਪਾਰਟੀ ਨੂੰ ਹਿੰਦੂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਵਿੱਚ ਮਦਦ ਕਰੇਗੀ, ਜਿਨ੍ਹਾਂ ਦਾ ਝੁਕਾਅ ਇਸ ਸਮੇਂ ਭਾਜਪਾ ਵੱਲ ਜ਼ਿਆਦਾ ਹੈ।
ਮਾਨ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਫਰਜ਼ਾਂ ਵਿੱਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਉਹ ਜਨਵਰੀ 2019 ਤੋਂ ਇਸ ਅਹੁਦੇ ’ਤੇ ਸਨ। ਹਾਲਾਂਕਿ ਪਾਰਟੀ ਨੇ ਪਹਿਲਾਂ ਪ੍ਰਿੰਸੀਪਲ ਬੁੱਧ ਰਾਮ ਨੂੰ ਮਾਨ ਦੇ ਨਾਲ ਕੰਮ ਕਰਨ ਲਈ “ਵਰਕਿੰਗ ਪ੍ਰਧਾਨ” ਨਿਯੁਕਤ ਕਰਨ ਦਾ ਤਜਰਬਾ ਕੀਤਾ ਸੀ, ਪਰ ਇਹ ਸਪੱਸ਼ਟ ਤੌਰ ’ਤੇ ਕਾਮਯਾਬ ਨਹੀਂ ਹੋ ਸਕਿਆ।
ਅਰੋੜਾ ਆਪਣੇ ਜਥੇਬੰਦਕ ਹੁਨਰ ਅਤੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਦੀ ਆਪਣੀ ਯੋਗਤਾ ਲਈ ਜਾਣੇ ਜਾਂਦੇ ਹਨ। ਦੋ ਵਾਰ ਵਿਧਾਇਕ ਰਹੇ ਅਮਨ ਅਰੋੜਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਭ ਤੋਂ ਵੱਧ ਫਰਕ ਨਾਲ ਜਿੱਤੀਆਂ ਸਨ।
ਅਰੋੜਾ ਨੂੰ ਜ਼ਮੀਨੀ ਪੱਧਰ ’ਤੇ ਪਾਰਟੀ ਕਾਡਰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਦੀ ਰਾਜਨੀਤੀ ਵਿੱਚ ਬਹਾਦਰੀ ਨਾਲ ਪੈਰ ਜਮਾਉਣ ਦੇ ਉਦੇਸ਼ ਨਾਲ ਮੁੜ ਉੱਭਰ ਰਹੀ ਕਾਂਗਰਸ ਅਤੇ ਨਾਲ ਹੀ ਭਾਜਪਾ ਨਾਲ ਮੁਕਾਬਲਾ ਕਰਦਿਆਂ ਅਰੋੜਾ ਕੋਲ ਜ਼ਮੀਨੀ ਪੱਧਰ ‘ਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਮੁੱਖ ਜ਼ਿਮੇਵਾਰੀ ਹੋਵੇਗੀ।

Related posts

ਭਰਤੀ ਪ੍ਰੀਖਿਆਵਾਂ ’ਚ ਹਾਸਲ ਅੰਕ ਨਿਜੀ ਜਾਣਕਾਰੀ ਨਹੀਂ, ਇਨ੍ਹਾਂ ਨੂੰ ਜੱਗਜ਼ਾਹਰ ਕੀਤਾ ਜਾ ਸਕਦੈ: ਹਾਈ ਕੋਰਟ

Current Updates

ਭਾਰਤ ਗਠਜੋੜ ‘ਚ ਸੀਟਾਂ ਦੀ ਵੰਡ ‘ਤੇ ਸਹਿਮਤੀ, ਸਪਾ ਨੇ ਕੀਤਾ ਐਲਾਨ, ਯੂਪੀ ‘ਚ 11 ਸੀਟਾਂ ‘ਤੇ ਲੜੇਗੀ ਕਾਂਗਰਸ

Current Updates

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

Current Updates

Leave a Comment