September 26, 2026
ਪੰਜਾਬ

ਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂ

ਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂ

ਚੰਡੀਗੜ੍ਹ-ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਇਸ ਸਬੰਧੀ ਜਾਣਾਕਰੀ ਦਿੰਦਿਆਂ ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਨੂੰ ਕਾਬੂ ਕਰਨ ਮੌਕੇ ਉਨ੍ਹਾਂ ਦਾ ਪਿੱਛਾ ਕਰਨ ਦੌਰਾਨ ਹੋਈ ਗੋਲੀਬਾਰੀ ਵਿਚ 2 ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ, ਹਲਾਂਕਿ ਮੁਠਭੇੜ ਤੋਂ ਬਾਅਦ ਪੁਲੀਸ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ। ਡੀਜੀਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਸੱਤ ਪਿਸਤੌਲ ਅਤੇ ਗਈ ਕਾਰਤੂਸ ਜ਼ਬਤ ਕੀਤੇ ਗਏ ਹਨ।

 

Related posts

1.5 ਕਿਲੋ ਹੈਰੋਇਨ ਸਮੇਤ ਇੱਕ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

Current Updates

ਵਿਕਸਤ ਭਾਰਤ ਦਾ ਰਾਹ ਲੋਕਾਂ ਦੀ ਏਕਤਾ ਵਿੱਚੋਂ ਲੰਘਦਾ ਹੈ: ਮੋਦੀ

Current Updates

ਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ

Current Updates

Leave a Comment