December 28, 2025
ਖਾਸ ਖ਼ਬਰ

ਮੋਦੀ ਨੇ ਵਿਦਿਆਰਥੀਆਂ ਨੂੰ ਐੱਨਸੀਸੀ ’ਚ ਸ਼ਾਮਲ ਹੋਣ ਲਈ ਪ੍ਰੇਰਿਆ

ਮੋਦੀ ਨੇ ਵਿਦਿਆਰਥੀਆਂ ਨੂੰ ਐੱਨਸੀਸੀ ’ਚ ਸ਼ਾਮਲ ਹੋਣ ਲਈ ਪ੍ਰੇਰਿਆ

ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੇਡੀਓ ਟਾਕ ਸ਼ੋਅ ‘ਮਨ ਕੀ ਬਾਤ’ ਵਿੱਚ ਵਿਦਿਆਰਥੀਆਂ ਨੂੰ ਨੈਸ਼ਨਲ ਕੈਡੇਟ ਕੋਰ (ਐੱਨਸੀਸੀ) ਨਾਲ ਜੁੜਨ ਲਈ ਪ੍ਰੇਰਿਆ। ਸ੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਖਾਸ ਹੈ ਕਿਉਂਕਿ ਅੱਜ ਐੱਨਸੀਸੀ ਦਿਵਸ ਹੈ। ਐੱਨਸੀਸੀ ਸਾਨੂੰ ਸਾਡੇ ਸਕੂਲ ਅਤੇ ਕਾਲਜ ਦੇ ਦਿਨਾਂ ਦੀ ਯਾਦ ਦਿਵਾਉਂਦੀ ਹੈ।

ਸ੍ਰੀ ਮੋਦੀ ਨੇ ਕਿਹਾ ਕਿ ਉਹ ਵੀ ਇੱਕ ਐੱਨਸੀਸੀ ਕੈਡੇਟ ਰਹੇ ਹਨ ਅਤੇ ਇਸ ਲਈ ਉਹ ਪੂਰੇ ਵਿਸ਼ਵਾਸ ਨਾਲ ਕਹਿ ਸਕਦੇ ਹਨ ਕਿ ਇਸ ਤੋਂ ਮਿਲਿਆ ਤਜਰਬਾ ਅਨਮੋਲ ਹੈ। ਐੱਨਸੀਸੀ ਨੌਜਵਾਨਾਂ ਵਿੱਚ ਅਨੁਸ਼ਾਸਨ, ਅਗਵਾਈ ਅਤੇ ਸੇਵਾ ਦੀ ਭਾਵਨਾ ਪੈਦਾ ਕਰਦੀ ਹੈ, ਤੁਸੀਂ ਆਪਣੇ ਆਸ-ਪਾਸ ਦੇਖਿਆ ਹੋਵੇਗਾ, ਹੜ੍ਹ ਹੋਵੇ ਜਾਂ ਭੂਚਾਲ ਹੋਵੇ ਜਾਂ ਕੋਈ ਹਾਦਸਾ ਹੋਵੇ, ਐਨਸੀਸੀ ਕੈਡਿਟ ਉੱਥੇ ਜ਼ਰੂਰ ਪੁੱਜਦੇ ਹਨ ਤੇ ਲੋਕਾਂ ਦੀ ਮਦਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਐਨਸੀਸੀ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 2014 ਵਿੱਚ ਲਗਪਗ 14 ਲੱਖ ਨੌਜਵਾਨ ਐਨਸੀਸੀ ਵਿੱਚ ਸ਼ਾਮਲ ਸਨ ਤੇ ਹੁਣ ਸਾਲ 2024 ਵਿੱਚ ਦੋ ਲੱਖ ਤੋਂ ਵੱਧ ਨੌਜਵਾਨ ਐਨਸੀਸੀ ਵਿੱਚ ਸ਼ਾਮਲ ਹੋਏ। ਪਹਿਲਾਂ ਦੇ ਮੁਕਾਬਲੇ ਹੁਣ 5,000 ਤੋਂ ਵੱਧ ਸਕੂਲ ਅਤੇ ਕਾਲਜ ਐਨਸੀਸੀ ਦਾ ਹਿੱਸਾ ਹਨ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਕਿ ਐੱਨਸੀਸੀ ਵਿੱਚ ਲੜਕੀਆਂ ਦੀ ਗਿਣਤੀ ਲਗਪਗ 25 ਫੀਸਦੀ ਸੀ ਜੋ ਹੁਣ 40 ਫੀਸਦੀ ਦੇ ਕਰੀਬ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਲੇ ਸਾਲ ਸਵਾਮੀ ਵਿਵੇਕਾਨੰਦ ਦੀ 162ਵੀਂ ਜੈਅੰਤੀ ਹੈ। ਇਸ ਵਾਰ ਇਹ ਵਿਸ਼ੇਸ਼ ਤਰੀਕੇ ਨਾਲ ਮਨਾਈ ਜਾਵੇਗੀ। ਇਸ ਮੌਕੇ 11 ਅਤੇ 12 ਜਨਵਰੀ ਨੂੰ ਦਿੱਲੀ ਵਿਚ ‘ਵਿਕਸਿਤ ਭਾਰਤ ਯੰਗ ਲੀਡਰਸ ਡਾਇਲਾਗ’ ਕਰਵਾਇਆ ਜਾਵੇਗਾ।

Related posts

ਪੇਪਰ ਲੀਕ ਛੇ ਰਾਜਾਂ ਦੇ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ’ਚ: ਰਾਹੁਲ ਗਾਂਧੀ

Current Updates

ਜਲੇਬੀਆਂ ਤੋਂ ਲੈ ਕੇ ਕਬੱਡੀ ਤੱਕ… ਨਿਊਜ਼ੀਲੈਂਡ ਪ੍ਰਧਾਨ ਮੰਤਰੀ ਲਕਸਨ ਕਿਵੇਂ ਜੁੜ ਰਹੇ ਸਿੱਖ ਭਾਈਚਾਰੇ ਨਾਲ…

Current Updates

ਦਿੱਲੀ: ਸ਼ਾਸਤਰੀ ਪਾਰਕ ਦੀ ਪਾਰਕਿੰਗ ਵਿੱਚ ਅੱਗ ਲੱਗੀ

Current Updates

Leave a Comment