December 27, 2025
ਖਾਸ ਖ਼ਬਰਪੰਜਾਬ

ਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਬਠਿੰਡਾ : ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਜ਼ਿਲ੍ਹੇ ਦੇ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਅਤੇ ਅਸਲਾ ਵੀ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਫੜੇ ਗਏ ਤਿੰਨੇ ਮੁਲਜ਼ਮ ਬੇਰੁਜ਼ਗਾਰ ਹਨ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਸਹਾਇਕ ਥਾਣੇਦਾਰ ਜਸਵੰਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ, ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਕੁਝ ਵਿਅਕਤੀ ਬਾਦਲ ਪੁਲ ਦੇ ਹੇਠਾਂ ਰੇਲਵੇ ਲਾਈਨਾਂ ਨੇੜੇ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਅਤੇ ਅਸਲਾ ਵੀ ਹੈ। ਇਸ ਦੇ ਆਧਾਰ ਤੇ ਪੁਲਿਸ ਨੇ ਇਕ ਟੀਮ ਬਣਾ ਕੇ ਛਾਪੇਮਾਰੀ ਕੀਤੀ ਅਤੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੀ ਪਛਾਣ ਓਮਕਾਰ ਵਾਸੀ ਗੁਰੂਕੁਲ ਰੋਡ, ਹਰਕਮਲ ਸਿੰਘ ਵਾਸੀ ਪਰਸ ਰਾਮ ਨਗਰ ਅਤੇ ਮਨੀਸ਼ ਕੁਮਾਰ ਵਾਸੀ ਪ੍ਰਤਾਪ ਨਗਰ ਵਜੋਂ ਹੋਈ ਹੈ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਕਿਰਪਾਨ, ਇਕ ਲੋਹੇ ਦੀ ਰਾਡ, ਇਕ ਸਾਈਕਲ ਦਾ ਗਰਾਰੀ, ਇਕ 12 ਬੋਰ ਦਾ ਦੇਸੀ ਪਿਸਤੌਲ, ਇਕ ਮੋਟਰਸਾਈਕਲ ਅਤੇ ਇਕ ਐਕਟਿਵਾ ਵੀ ਬਰਾਮਦ ਕੀਤੀ ਹੈ। ਉਪਰੋਕਤ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰਨ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰੇਗੀ ਤਾਂ ਜੋ ਪਤਾ ਲੱਗ ਸਕੇ ਕਿ ਇਨ੍ਹਾਂ ਵਿਅਕਤੀਆਂ ਨੇ ਹੋਰ ਕਿੰਨੇ ਅਪਰਾਧ ਕੀਤੇ ਹਨ। ਇਸ ਸਬੰਧੀ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਤਿੰਨਾਂ ਵਿਅਕਤੀਆਂ ਨੇ ਇਕ ਗਿਰੋਹ ਬਣਾਇਆ ਹੋਇਆ ਹੈ, ਜਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਤਿੰਨੋਂ ਮੁਲਜ਼ਮ ਨਸ਼ੇ ਦੇ ਆਦੀ ਹਨ, ਜੋ ਪਿਛਲੇ ਸਮੇਂ ਦੌਰਾਨ ਨਸ਼ੇ ਦੀ ਪੂਰਤੀ ਲਈ ਕਈ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹੇ ਹਨ ਪਰ ਹੁਣ ਉਹ ਹਥਿਆਰਾਂ ਨਾਲ ਕਿਸੇ ਵੱਡੇ ਘਰ ਜਾਂ ਪੈਟਰੋਲ ਪੰਪ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਜਦੋਂਕਿ ਪੁਲਿਸ ਵੱਲੋਂ ਫੜੇ ਗਏ ਤਿੰਨੋਂ ਮੁਲਜ਼ਮ ਬੇਰੁਜ਼ਗਾਰ ਹਨ। ਜਿਨ੍ਹਾਂ ਵਿੱਚੋਂ ਮਨੀਸ਼ ਕੁਮਾਰ ਅਤੇ ਹਰਕਮਲ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਸੱਤ ਕੇਸ ਦਰਜ ਹਨ। ਜਦੋਂਕਿ ਓਮਕਾਰ ਖ਼ਿਲਾਫ਼ ਕੈਨਾਲ ਕਾਲੋਨੀ ਥਾਣੇ ਵਿਚ ਪੰਜ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Related posts

ਕੀ ਪੁਰਾਣੀ ਬਿਮਾਰੀ ਵਾਲੀ ਔਰਤ ਗਰਭਪਾਤ ਕਰਵਾ ਸਕਦੀ ਹੈ: ਹਾਈ ਕੋਰਟ ਨੇ ਹਸਪਤਾਲ ਨੂੰ ਪਤਾ ਲਾਉਣ ਲਈ ਕਿਹਾ

Current Updates

ਦੀਵਾਲੀ ਵਾਲੀ ਸਵੇਰ ਦਿੱਲੀ-ਐੱਨ ਸੀ ਆਰ ਹੋਰ ਪ੍ਰਦੂਸ਼ਿਤ ਹੋਏ

Current Updates

ਕਸੌਲ ਦੇ ਹੋਟਲ ’ਚ ਲੜਕੀ ਦੀ ਲਾਸ਼ ਛੱਡ ਕੇ ਬਠਿੰਡਾ ਦੇ ਨੌਜਵਾਨ ਫਰਾਰ

Current Updates

Leave a Comment