December 27, 2025
ਖਾਸ ਖ਼ਬਰਚੰਡੀਗੜ੍ਹ

ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ

ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ

ਚੰਡੀਗੜ੍ਹ  : ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੀ ਐਸਐਸਪੀ ਸਣੇ ਵੱਖ ਵੱਖ ਜਾਂਚ ਟੀਮਾਂ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੰਬ ਧਮਾਕੇ ਸਵੇਰੇ 4 ਵਜੇ ਦੇ ਕਰੀਬ ਹੋਏ ਹਨ। ਉਸ ਸਮੇਂ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਆਪਣੇ ਮੂੰਹ ਢੱਕ ਕੇ ਆਏ ਸੀ ਜਿਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮੁਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਤਿੰਨ ਦਸੰਬਰ ਨੂੰ ਚੰਡੀਗੜ੍ਹ ਵਿੱਚ ਆਉਣਾ ਹੈ। ਉਨ੍ਹਾਂ ਦੀ ਫੇਰੀ ਤੋਂ ਪਹਿਲਾਂ ਹੋਏ ਇਨ੍ਹਾਂ ਧਮਾਕਿਆਂ ਨੇ ਚੰਡੀਗੜ੍ਹ ਪੁਲੀਸ ਦੀ ਚਿੰਤਾ ਵਧਾ ਦਿੱਤੀ ਹੈ।

Related posts

ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

Current Updates

ਪਟਾਕੇ ਲਈ ਪੋਟਾਸ਼ ਦੀ ਵਰਤੋ ਕਰਨ ਦੌਰਾਨ ਧਮਾਕਾ; 2 ਔਰਤਾਂ ਸਮੇਤ 7 ਜ਼ਖ਼ਮੀ

Current Updates

ਐਨ.ਸੀ.ਈ.ਆਰ.ਟੀ. ਵੱਲੋਂ ਪਾਠ ਪੁਸਤਕਾਂ ਬਾਰੇ ਫੀਡਬੈਕ ਦੀ ਜਾਂਚ ਲਈ ਪੈਨਲ ਸਥਾਪਤ

Current Updates

Leave a Comment