ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਤ ਚਿਨਮੋਏ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਪਾਈ ਹੈ। ਉਨ੍ਹਾਂ ਲਿਖਿਆ ਕਿ ਪੂਰਾ ਦੇਸ਼ ਸੰਤ ਚਿਨਮਯ ਕ੍ਰਿਸ਼ਨ ਦਾਸ ਦੇ ਨਾਲ ਇਕਜੁੱਟਤਾ ਵਿੱਚ ਖੜ੍ਹਾ ਹੈ, ਜਿਨ੍ਹਾਂ ਨੂੰ ਬੰਗਲਾਦੇਸ਼ ਵਿੱਚ ਬੇਇਨਸਾਫ਼ੀ ਦਾ ਵਿਦਰੋਹ ਕਰਨ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।ਕੇਜਰੀਵਾਲ ਨੇ ਆਪਣੀ ਪੋਸਟ ‘ਚ ਲਿਖਿਆ ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ। ਇਸ ਮਾਮਲੇ ਵਿੱਚ ਦਖ਼ਲ ਦੇ ਕੇ ਸੰਤ ਚਿਨਮੋਏ ਦਾਸ ਨੂੰ ਜਲਦ ਤੋਂ ਜਲਦ ਮੁਕਤ ਕਰਵਾਇਆ ਜਾਵੇ।