April 9, 2025
ਖਾਸ ਖ਼ਬਰਰਾਸ਼ਟਰੀ

ਲੋਕ ਸਭਾ ਦੀ ਕਾਰਵਾਈ ਮੁੜ ਮੁਲਤਵੀ ਕਾਂਗਰਸ ਸਣੇ ਵਿਰੋਧੀ ਧਿਰ ਨੇ ਅਡਾਨੀ ਮੁੱਦੇ ’ਤੇ ਸਰਕਾਰ ਨੂੰ ਘੇਰਿਆ

ਲੋਕ ਸਭਾ ਦੀ ਕਾਰਵਾਈ ਮੁੜ ਮੁਲਤਵੀ ਕਾਂਗਰਸ ਸਣੇ ਵਿਰੋਧੀ ਧਿਰ ਨੇ ਅਡਾਨੀ ਮੁੱਦੇ ’ਤੇ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹਿੰਸਾ ਅਤੇ ਅਡਾਨੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਅੱਜ ਮੁੜ ਹੰਗਾਮਾ ਕੀਤਾ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਜਿਵੇਂ ਹੀ ਸਦਨ ਦੀ ਬੈਠਕ 12 ਵਜੇ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅੱਗੇ ਆ ਗਏ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਪ੍ਰਸ਼ਨ ਕਾਲ ਦੌਰਾਨ ਸਦਨ ਵਿਚ ਦੋ ਸਵਾਲ ਹੀ ਕੀਤੇ ਗਏ ਸਨ ਕਿ ਕਾਰਵਾਈ ਵਿਚ ਵਿਘਨ ਪੈ ਗਿਆ। ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਣ ’ਤੇ ਵਿਰੋਧੀ ਧਿਰ ਦਾ ਵਿਰੋਧ ਜਾਰੀ ਰਿਹਾ। ਸਦਨ ਦੀ ਪ੍ਰਧਾਨਗੀ ਕਰ ਰਹੇ ਦਿਲੀਪ ਸੈਕੀਆ ਨੇ ਵਿਰੋਧੀ ਧਿਰ ਨੂੰ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਜਦੋਂ ਉਨ੍ਹਾਂ ਦੀਆਂ ਅਪੀਲਾਂ ਬੇਅਸਰ ਹੋ ਗਈਆਂ ਤਾਂ ਉਨ੍ਹਾਂ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ। ਹੁਣ ਸਦਨ ਦੀ ਬੈਠਕ ਸੋਮਵਾਰ ਸਵੇਰੇ ਹੋਵੇਗੀ।
ਇਸ ਤੋਂ ਪਹਿਲਾਂ ਲੋਕ ਸਭਾ ਦੀ ਕਾਰਵਾਈ ਅੱਜ ਸਵੇਰੇ ਗਿਆਰਾਂ ਵਜੇ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰਾਂ ਨੇ ਅਡਾਨੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਇਸ ਤੋਂ ਬਾਅਦ ਹਾਕਮ ਤੇ ਵਿਰੋਧੀ ਧਿਰਾਂ ਵਿਚ ਹੰਗਾਮਾ ਹੋਇਆ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਅੱਜ ਜਿਵੇਂ ਹੀ ਸਦਨ ਦੀ ਬੈਠਕ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰ ਦੇ ਕਈ ਮੈਂਬਰਾਂ ਨੇ ਸਰਕਾਰ ਨੂੰ ਅਡਾਨੀ ਮਾਮਲੇ ’ਤੇ ਸਪਸ਼ਟ ਕਰਨ ਲਈ ਕਿਹਾ।

ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਦੇਸ਼ ਚਾਹੁੰਦਾ ਹੈ ਕਿ ਸੰਸਦ ਦੀ ਕਾਰਵਾਈ ਚੱਲੇ, ਇਸ ਕਰ ਕੇ ਸਾਰੇ ਆਪਣੇ ਮੁੱਦੇ ਸਹੀ ਤਰੀਕੇ ਨਾਲ ਉਠਾਉਣ।

Related posts

ਜਗਮੀਤ ਸਿੰਘ ਵੱਲੋੋਂ ਟਰੰਪ ਨੂੰ ਸੁਨੇਹਾ ‘ਕੈਨੇਡਾ ਵਿਕਾਊ ਨਹੀਂ ਹੈ’

Current Updates

ਭੁਬਨੇਸ਼ਵਰ ’ਚ ਕੌਮੀ ਪੈਰਾ ਤਲਵਾਰਬਾਜ਼ੀ ਚੈਂਪੀਅਨਸ਼ਿਪ 28 ਤੋਂ

Current Updates

ਪਹਿਲੀ ਪੋਸਟਿੰਗ ‘ਤੇ ਜਾ ਰਹੇ IPS ਅਧਿਕਾਰੀ ਦੀ ਸੜਕ ਹਾਦਸੇ ‘ਚ ਮੌਤ, ਟਰੇਨਿੰਗ ਤੋਂ ਬਾਅਦ ਚਾਰਜ ਸੰਭਾਲਣ ਜਾ ਰਹੇ ਸਨ ਹਰਸ਼ ਬਰਧਨ

Current Updates

Leave a Comment