April 9, 2025
ਖਾਸ ਖ਼ਬਰਰਾਸ਼ਟਰੀ

ਭਾਰਤ ਦੀ ਵਿਕਾਸ ਦਰ ਅਨੁਮਾਨਾਂ ਤੋਂ ਘੱਟ ਕੇ 5.4 ਫੀਸਦੀ ਰਹੀ

ਭਾਰਤ ਦੀ ਵਿਕਾਸ ਦਰ ਅਨੁਮਾਨਾਂ ਤੋਂ ਘੱਟ ਕੇ 5.4 ਫੀਸਦੀ ਰਹੀ

ਨਵੀਂ ਦਿੱਲੀ  GDP: ਭਾਰਤ ਦੀ ਆਰਥਿਕ ਵਿਕਾਸ ਦਰ ਜੁਲਾਈ-ਸਤੰਬਰ 2024 ਵਿੱਚ 5.4 ਫੀਸਦੀ ਦਰਜ ਕੀਤੀ ਗਈ ਹੈ ਜੋ ਇੱਕ ਸਾਲ ਪਹਿਲਾਂ ਦੀ ਤਿਮਾਹੀ ਵਿੱਚ 8.1 ਫੀਸਦੀ ਸੀ। ਇਸ ਸਬੰਧੀ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭੋਜਨ ਪਦਾਰਥਾਂ ਤੇ ਸਬਜ਼ੀ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਤੋਂ ਬਾਅਦ ਇਸ ਦਰ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਜੋ ਅਨੁਮਾਨਾਂ ਤੋਂ ਕਾਫੀ ਘੱਟ ਹੈ।
ਹਾਲਾਂਕਿ, ਭਾਰਤ ਹਾਲੇ ਵੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ, ਜਿਸ ਬਾਰੇ ਕਈ ਅਰਥ ਸ਼ਾਸਤਰੀਆਂ ਨੇ ਵਿੱਤੀ ਸਾਲ ਦੀ ਦੂਜੀ ਛਿਮਾਹੀ ਵਿੱਚ ਵਿਕਾਸ ਦਰ ਦੀ ਲੈਅ ਮੁੜ ਹਾਸਲ ਕਰਨ ਦੀ ਪੇਸ਼ੀਨਗੋਈ ਕੀਤੀ ਸੀ। ਇਹ ਆਰਥਿਕ ਵਿਕਾਸ ਦਰ ਪਿਛਲੀ ਤਿਮਾਹੀ ਵਿੱਚ 6.8 ਫੀਸਦੀ ਸੀ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮਾਰਚ 2025 ਵਿੱਚ ਖਤਮ ਹੋਣ ਵਾਲੇ ਵਿੱਤੀ ਸਾਲ ਲਈ 7.2 ਫੀਸਦੀ ਵਿਕਾਸ ਦਰ ਦੀ ਪੇਸ਼ੀਨਗੋਈ ਕੀਤੀ ਹੈ। ਦੂਜੇ ਪਾਸੇ ਮਾਹਰਾਂ ਨੇ ਵਿਆਜ ਦਰਾਂ ਵਿੱਚ ਕਟੌਤੀ ਦੀ ਮੰਗ ਕੀਤੀ ਹੈ, ਹਾਲਾਂਕਿ ਕੇਂਦਰੀ ਬੈਂਕ ਵੱਲੋਂ ਅਗਲੇ ਹਫਤੇ ਨੀਤੀਗਤ ਦਰਾਂ ਵਿਚ ਕੋਈ ਬਦਲਾਅ ਨਾ ਕੀਤੇ ਜਾਣ ਦੀ ਉਮੀਦ ਹੈ।

Related posts

ਅਜੈ ਕੁਮਾਰ ਭੱਲਾ ਨੇ ਮਨੀਪੁਰ ਦੇ ਰਾਜਪਾਲ ਵਜੋਂ ਹਲਫ਼ ਲਿਆ

Current Updates

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਮੌਜੂਦ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ

Current Updates

ਪੰਚਕੂਲਾ ਵਿੱਚ ‘ਨੀਰਜ ਚੋਪੜਾ ਕਲਾਸਿਕ’ ਜੈਵਲਿਨ ਟੂਰਨਾਮੈਂਟ 24 ਮਈ ਤੋਂ

Current Updates

Leave a Comment