ਲੁਧਿਆਣਾ ‘ਚ ਗਿੱਲ ਗੈਂਗ ਦੇ ਗੁਰਗਿਆਂ ਨੇ ਪੁਲਿਸ ਮੁਲਾਜ਼ਮਾਂ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਰੈਸਟੋਰੈਂਟ ‘ਚ ਝਗੜਾ ਸੁਲਝਾਉਣ ਪੁੱਜੇ ਸੀ। ਦਰਅਸਲ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਬਦਨਾਮ ਗਿਰੋਹ ਦੇ ਕੁਝ ਗੈਂਗਸਟਰ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰ ਰਹੇ ਹਨ। ਬਦਮਾਸ਼ਾਂ ਨੇ ਦੋ-ਤਿੰਨ ਪੁਲਿਸ ਮੁਲਾਜ਼ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੁਲਿਸ ਮੁਲਾਜ਼ਮਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਗੈਂਗਸਟਰ ਵਿਸ਼ਾਲ ਗਿੱਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰੈਸਟੋਰੈਂਟ ‘ਚ ਜਨਮਦਿਨ ਦੀ ਪਾਰਟੀ ਕਰ ਰਹੇ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ ਸੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਇਹ ਸਾਰਾ ਵਾਕਿਆ ਹੋਇਆ।