ਨਵੀਂ ਦਿੱਲੀ : ਬਾਲੀਵੁੱਡ ‘ਚ ਪੰਗਾ ਗਰਲ ਦੇ ਨਾਂ ਨਾਲ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਆਪਣੇ ਵਿਚਾਰ ਬੇਬਾਕੀ ਨਾਲ ਪ੍ਰਗਟ ਕਰਨ ਲਈ ਜਾਣੀ ਜਾਂਦੀ ਹੈ। ਅਦਾਕਾਰਾ ਫਿਲਮ ਇੰਡਸਟਰੀ ਨਾਲ ਜੁੜੇ ਹਰ ਵਿਸ਼ੇ ‘ਤੇ ਆਪਣੀ ਰਾਏ ਜ਼ਰੂਰ ਪੇਸ਼ ਕਰਦੀ ਹੈ। ਉਹ 2024 ਵਿੱਚ ਮੰਡੀ ਵਿਧਾਨ ਸਭਾ ਸੀਟ ਤੋਂ ਸੰਸਦ ਮੈਂਬਰ ਬਣੀ ਹੈ। ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ, ਕੰਗਨਾ ਨੇ ਇੱਕ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ ਰੂਪ ਵਿੱਚ ਲੋਕਾਂ ਦਾ ਦਿਲ ਜਿੱਤ ਲਿਆ ਸੀ। ਅਦਾਕਾਰਾ ਸੋਸ਼ਲ ਮੀਡੀਆ ‘ਤੇ ਆਪਣੇ ਪਸੰਦੀਦਾ ਲੋਕਾਂ ਲਈ ਖਾਸ ਪੋਸਟ ਵੀ ਸ਼ੇਅਰ ਕਰਦੀ ਹੈ। ਇਸ ਵਾਰ ਭੈਣ ਰੰਗੋਲੀ ਲਈ ਦਿਲ ਨੂੰ ਛੂਹ ਲੈਣ ਵਾਲਾ ਨੋਟ ਲਿਖਿਆ।
ਐਮਰਜੈਂਸੀ ਫਿਲਮ ‘ਚ ਨਜ਼ਰ ਆਵੇਗੀ ਕੰਗਨਾ-ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖ਼ੀਆਂ ‘ਚ ਹੈ। ਉਨ੍ਹਾਂ ਦੀ ਫਿਲਮ ਦੀ ਰਿਲੀਜ਼ ਡੇਟ ਲਗਾਤਾਰ ਟਾਲਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਫਿਲਮ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਨਹੀਂ ਮਿਲ ਸਕਿਆ ਸੀ। ਖੈਰ, ਹਾਲ ਹੀ ਵਿੱਚ ਅਦਾਕਾਰਾ ਨੇ ਸਿਨੇਮਾਘਰਾਂ ਵਿੱਚ ਆਪਣੀ ਸਭ ਤੋਂ ਉਡੀਕੀ ਜਾ ਰਹੀ ਫਿਲਮ ਦੀ ਰਿਲੀਜ਼ ਦਾ ਐਲਾਨ ਕੀਤਾ ਹੈ। ਕਈ ਵਾਰ ਟਾਲਣ ਤੋਂ ਬਾਅਦ ਹੁਣ ਇਹ ਫਿਲਮ 17 ਜਨਵਰੀ 2025 ਨੂੰ ਰਿਲੀਜ਼ ਹੋਵੇਗੀ।
ਲੀਡ ਰੋਲ ‘ਚ ਨਜ਼ਰ ਆਵੇਗੀ ਕੰਗਨਾ ਰਣੌਤ-ਕੰਗਨਾ ਰਣੌਤ ਨੇ ਇੰਦਰਾ ਗਾਂਧੀ ਦੀ ਬਾਇਓਪਿਕ ਐਮਰਜੈਂਸੀ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਫਿਲਮ ਦੇ ਲਿਖਣ, ਨਿਰਦੇਸ਼ਨ ਤੇ ਸਹਿ-ਨਿਰਮਾਣ ਦੀ ਜ਼ਿੰਮੇਵਾਰੀ ਵੀ ਨਿਭਾਈ ਹੈ। ਫਿਲਮ ਦੀ ਕਹਾਣੀ 1975 ਤੋਂ 1977 ਤੱਕ ਲਗਾਈ ਗਈ ਐਮਰਜੈਂਸੀ ‘ਤੇ ਆਧਾਰਿਤ ਹੈ। 21 ਮਹੀਨਿਆਂ ਦੀ ਐਮਰਜੈਂਸੀ ਨੂੰ ਭਾਰਤ ਦੇ ਇਤਿਹਾਸ ਦਾ ਅਹਿਮ ਪਹਿਲੂ ਮੰਨਿਆ ਜਾਂਦਾ ਹੈ। ਫਿਲਹਾਲ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਅਭਿਨੇਤਰੀ ਇਸ ਜ਼ਿੰਮੇਵਾਰੀ ਨੂੰ ਨਿਭਾਉਣ ‘ਚ ਕਿੰਨੀ ਕਾਮਯਾਬ ਹੁੰਦੀ ਹੈ।