December 1, 2025
ਖਾਸ ਖ਼ਬਰਰਾਸ਼ਟਰੀ

ਮੁੜ ਵਾਪਸ ਪਰਤਿਆ ਕਿਸਾਨਾਂ ਦਾ ਜੱਥਾ, ਪੰਧੇਰ ਨੇ ਦਿੱਤਾ ਵੱਡਾ ਬਿਆਨ

ਮੁੜ ਵਾਪਸ ਪਰਤਿਆ ਕਿਸਾਨਾਂ ਦਾ ਜੱਥਾ, ਪੰਧੇਰ ਨੇ ਦਿੱਤਾ ਵੱਡਾ ਬਿਆਨ

ਹਰਿਆਣਾ- ਹਰਿਆਣਾ ਪੁਲਸ ਵੱਲੋਂ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਅੱਜ ਮੁੜ ਤੋਂ ਅੱਥਰੂ ਗੈਸ ਦੇ ਗੋਲ਼ੇ ਦਾਗੇ ਗਏ ਹਨ। ਹਰਿਆਣਾ ਪੁਲਸ ਵੱਲੋਂ ਪੰਜਾਬ ਨਾਲ ਲੱਗਦੀ ਸਰਹੱਦ ‘ਤੇ ਮਲਟੀ ਲੇਅਰ ਬੈਰੀਕੇਡਿੰਗ ਕੀਤੀ ਗਈ ਹੈ।
ਅੱਥਰੂ ਗੈਸ ਦੇ ਗੋਲ਼ੇ ਦਾਗੇ ਜਾਣ ਕਾਰਨ ਕਿਸਾਨਾਂ ਨੂੰ ਕੁਝ ਮੀਟਰ ਪਿੱਛੇ ਹਟਣਾ ਪਿਆ ਹੈ। ਹੁਣ ਮੁੜ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜੱਥਾ ਵਾਪਸ ਪਰਤ ਆਇਆ ਹੈ। ਕਿਸਾਨਾਂ ‘ਤੇ ਢਾਏ ਗਏ ਤਸ਼ਦੱਦ ਦੌਰਾਨ ਕਰੀਬ 7-8 ਕਿਸਾਨ ਜ਼ਖ਼ਮੀ ਹੋਏ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਇਕ ਕਿਸਾਨ ਰੇਸ਼ਮ ਸਿੰਘ ਪਿੰਡ ਭਗਤਾ ਭਾਈ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ, ਜਿਸ ਨੂੰ ਪੀ. ਜੀ. ਆਈ. ਵਿਚ ਰੈਫਰ ਕੀਤਾ ਗਿਆ ਹੈ। ਅਗਲੀ ਰਣਨੀਤੀ ਕੱਲ੍ਹ ਦੋਵੇਂ ਫਰਮਾਂ ਦੀ ਮੀਟਿੰਗ ਤੋਂ ਬਾਅਦ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਛੱਡੇ ਗਏ ਹੰਝੂ ਗੈਸ ਦੇ ਗੋਲ਼ਿਆਂ ਵਿਚ ਜ਼ਹਿਰੀਲੀ ਗੈਸ ਜ਼ਿਆਦਾ ਸੀ।

ਫ਼ਿਲਹਾਲ ਕਿਸਾਨਾਂ ਵੱਲੋਂ ਦਿੱਲੀ ਕੂਚ ਲਈ ਪੰਜਾਬ-ਹਰਿਆਣਾ ਬਾਰਡਰ ‘ਤੇ ਹੀ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ 101 ਕਿਸਾਨਾਂ ਦਾ ਜੱਥਾ ਪੈਦਲ ਦਿੱਲੀ ਜਾਣ ਲਈ ਰਵਾਨਾ ਹੋਇਆ ਸੀ ਪਰ ਉਨ੍ਹਾਂ ਨੂੰ ਹਰਿਆਣਾ ਵਿਚ ਹੀ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ।

ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਤਾਂ ਸਾਡੀਆਂ ਮੰਗਾਂ ਦਾ ਹੱਲ ਕਰ ਦੇਣ ਜਾਂ ਫ਼ਿਰ ਸਾਨੂੰ ਦਿੱਲੀ ਜਾਣ ਦੀ ਇਜਾਜ਼ਤ ਦੇ ਦੇਣ। ਉਨ੍ਹਾਂ ਕਿਹਾ ਕਿ ਉਂਝ ਵੀ ਕਿਸਾਨ ਕਰਜ਼ੇ ਦੀ ਮਾਰ ਹੇਠ ਮਰ ਰਿਹਾ ਹੈ, ਇਸ ਲਈ ਆਪਣੇ ਸੰਘਰਸ਼ ਲਈ ਕੁਝ ਕਿਸਾਨਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਵੀ ਦੇਣੀ ਪਈ ਤਾਂ ਉਹ ਇਸ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਅਸੀਂ ਜਬਰ ਦਾ ਮੁਕਾਬਲਾ ਸਬਰ ਦੇ ਨਾਲ ਕਰਾਂਗੇ ਤੇ ਆਪਣੀਆਂ ਮੰਗਾਂ ‘ਤੇ ਡਟੇ ਰਹਾਂਗੇ।

Related posts

ਮੰਤਰੀ ਵੱਲੋਂ ਬੱਸ ਅੱਡੇ ਦੀ ਅਚਨਚੇਤ ਚੈਕਿੰਗ, ਕੁਤਾਹੀ ਵਰਤਣ ਵਾਲੇ ਇੰਸਪੈਕਟਰ ਨੂੰ ਮੁਅੱਤਲ ਕੀਤਾ

Current Updates

ਗ਼ੈਰਕਾਨੂੰਨੀ ਪਰਵਾਸੀਆਂ ’ਤੇ ਸ਼ਿਕੰਜਾ: ਸਿੱਖ ਭਾਈਚਾਰੇ ਵੱਲੋਂ ਗੁਰਦੁਆਰਿਆਂ ਵਿਚ ਇਮੀਗ੍ਰੇਸ਼ਨ ਵਿਭਾਗ ਦੇ ਛਾਪਿਆਂ ਤੋਂ ਇਨਕਾਰ

Current Updates

ਏਅਰਟੈੱਲ ਮਗਰੋਂ ਜੀਓ ਨੇ ਐਲਨ ਮਸਕ ਦੀ ਸਪੇਸਐਕਸ ਨਾਲ ਹੱਥ ਮਿਲਾਇਆ

Current Updates

Leave a Comment