November 3, 2026
ਖਾਸ ਖ਼ਬਰਰਾਸ਼ਟਰੀ

ਮਾਸੂਮ ਨਾਲ ਦਰਿੰਦਗੀ ਕਰਨ ਵਾਲਾ 6 ਘੰਟਿਆਂ ਚ ਐਨਕਾਊਂਟਰ ਦੌਰਾਨ ਗ੍ਰਿਫਤਾਰ

ਮਾਸੂਮ ਨਾਲ ਦਰਿੰਦਗੀ ਕਰਨ ਵਾਲਾ 6 ਘੰਟਿਆਂ ਚ ਐਨਕਾਊਂਟਰ ਦੌਰਾਨ ਗ੍ਰਿਫਤਾਰ

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹਾ ਪੁਲਸ ਨੇ ਐਤਵਾਰ ਸਵੇਰੇ ਇਕ ਮੁਕਾਬਲੇ ਦੌਰਾਨ 2 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਸੀਨੀਅਰ ਪੁਲਸ ਕਪਤਾਨ ਸ਼ਲੋਕ ਕੁਮਾਰ ਨੇ ਦੱਸਿਆ ਕਿ ਅੱਜ ਇੱਕ ਸੂਚਨਾ ਦੇ ਆਧਾਰ ’ਤੇ ਜਹਾਂਗੀਰਪੁਰ ਪੁਲਸ ਤੜਕੇ 2.30 ਵਜੇ ਪਰੌੜੀ ਨਹਿਰ ਦੇ ਚੌਰਾਹੇ ’ਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇੱਕ ਸ਼ੱਕੀ ਨੌਜਵਾਨ ਬਾਈਕ ’ਤੇ ਆਉਂਦਾ ਦੇਖਿਆ। ਜਦੋਂ ਪੁਲਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਨਹੀਂ ਰੁਕਿਆ ਸਗੋਂ ਤੇਜ਼ੀ ਨਾਲ ਬਾਈਕ ਮੋੜ ਕੇ ਨਹਿਰ ਦੀ ਪਟੜੀ ਵੱਲ ਭੱਜਣ ਲੱਗਾ। ਜਦੋਂ ਪੁਲਸ ਨੇ ਮੁਲਜ਼ਮ ਦਾ ਪਿੱਛਾ ਕੀਤਾ ਤਾਂ ਉਸਦੀ ਬਾਈਕ ਕਾਬੂ ਤੋਂ ਬਾਹਰ ਹੋ ਗਈ ਅਤੇ ਚੰਚਲੀ ਜਵਾਨ ਪੁਲ ਕੋਲ ਫਿਸਲ ਗਈ। ਜਿਸ ਤੋਂ ਬਾਅਦ ਖੁਦ ਨੂੰ ਘਿਰਿਆ ਦੇਖ ਕੇ ਬਦਮਾਸ਼ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਪੁਲਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਸ ਵੱਲੋਂ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਵਿੱਚ ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ ਹੋ ਗਿਆ।

ਪੁਲਸ ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਕੱਲੂ ਪੁੱਤਰ ਹਰਚੰਡੀ ਵਾਸੀ ਪਿੰਡ ਬਾਗਪੁਰ ਥਾਣਾ ਛਾਂਟ ਜ਼ਿਲ੍ਹਾ ਪਲਵਲ ਹਰਿਆਣਾ ਵਜੋਂ ਹੋਈ ਹੈ। ਜ਼ਖਮੀ ਅਪਰਾਧੀ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬਦਮਾਸ਼ ਦੇ ਕਬਜ਼ੇ ‘ਚੋਂ ਨਜਾਇਜ਼ ਹਥਿਆਰ, ਕਾਰਤੂਸ ਅਤੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਸੀਨੀਅਰ ਪੁਲਸ ਕਪਤਾਨ ਨੇ ਦੱਸਿਆ ਕਿ ਮੁਲਜ਼ਮ ਕੱਲੂ ਨੇ 07 ਦਸੰਬਰ 2024 ਨੂੰ ਜਹਾਂਗੀਰਪੁਰ ਥਾਣਾ ਖੇਤਰ ਵਿੱਚ ਇੱਕ 02 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਜਿਸ ਦੇ ਸਬੰਧ ਵਿੱਚ ਜਹਾਗੀਰਪੁਰ ਥਾਣੇ ਵਿੱਚ ਪੋਕਸੋ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਸ ਵੱਲੋਂ ਉਕਤ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਸ ਨੇ ਉਸ ਦੇ ਕਬਜ਼ੇ ‘ਚੋਂ 315 ਬੋਰ ਦਾ 01 ਪਿਸਤੌਲ, 01 ਜਿੰਦਾ ਅਤੇ 01 ਖਾਲੀ ਕਾਰਤੂਸ ਅਤੇ ਇੱਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਚੋਰੀ) ਬਰਾਮਦ ਕੀਤਾ ਹੈ। ਦੋਸ਼ੀ ਕੱਲੂ ਦਾ ਅਪਰਾਧਿਕ ਇਤਿਹਾਸ ਵੀ ਹੈ।

Related posts

ਜੰਮੂ ਕਸ਼ਮੀਰ: ਕੁਲਗਾਮ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਸ਼ਹੀਦ

Current Updates

ਵਾਇਨਾਡ ਦਾ ਮਾਂ ਵਾਂਗ ਧਿਆਨ ਰੱਖਾਂਗੀ: ਪ੍ਰਿਯੰਕਾ

Current Updates

ਵਾਸ਼ਿੰਗਟਨ ਪੋਸਟ ਦੀ ਰਿਪੋਰਟ ਮਾਮਲਾ: ਪੂਰੀ ਜਾਂਚ-ਪੜਤਾਲ ਮਗਰੋਂ ਅਡਾਨੀ ਦੀਆਂ ਕੰਪਨੀਆਂ ’ਚ ਆਜ਼ਾਦਾਨਾ ਤੌਰ ’ਤੇ ਨਿਵੇਸ਼ ਕੀਤਾ

Current Updates

Leave a Comment