September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਆਸਟਰੇਲੀਆ ਜਾ ਸਕਦੇ ਨੇ ਕਿਸਾਨਾਂ ਕੋਲ ਨਹੀਂ: ਚੰਦੂਮਾਜਰਾ

ਮੁੱਖ ਮੰਤਰੀ ਆਸਟਰੇਲੀਆ ਜਾ ਸਕਦੇ ਨੇ ਕਿਸਾਨਾਂ ਕੋਲ ਨਹੀਂ: ਚੰਦੂਮਾਜਰਾ

ਮੁਹਾਲੀ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਦੇ ਆਰਥਿਕ ਅਤੇ ਰਾਜਨੀਤਕ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਚੰਦੂਮਾਜਰਾ ਨੇ ਇਸ ਦੌਰਾਨ ਕਿਸਾਨੀ ਮੰਗਾਂ ਖ਼ਾਤਰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਆਸਟਰੇਲੀਆ ਜਾਣ ਦਾ ਸਮਾਂ ਹੈ ਪਰ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਦੀ ਸਾਰ ਲੈਣ ਦਾ ਨਹੀਂ। ਚੰਦੂਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸ਼ੁਰੂ ਤੋਂ ਇਹ ਦਾਅਵਾ ਕਰਦੇ ਰਹੇ ਹਨ ਕਿ ‘ਆਪ’ ਕਿਸਾਨ ਹਿਤੈਸ਼ੀ ਹੈ ਤੇ ਉਹ ਖ਼ੁਦ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਨਗੇ ਪਰ ਹੁਣ ਕਿਸਾਨੀ ਮਸਲੇ ’ਤੇ ਕਿਤੇ ਨਜ਼ਰ ਨਹੀਂ ਆ ਰਹੇ। ਪੰਜਾਬ ਕੈਬਨਿਟ ਦੇ ਅੱਠ ਮੰਤਰੀਆਂ ਵੱਲੋਂ ਡੱਲੇਵਾਲ ਨਾਲ ਮੁਲਾਕਾਤ ਕਰਨ ਬਾਰੇ ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੇ ਬਹੁਤ ਦੇਰ ਕਰ ਦਿੱਤੀ ਹੈ, ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਵਿਸ਼ੇਸ਼ ਸੰਸਦੀ ਕਮੇਟੀ ਦੀ ਸਿਫ਼ਾਰਸ਼ਾਂ ਲਾਗੂ ਕਰ ਕੇ ਡੱਲੇਵਾਲ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਭੋਗਿਆ ਹੈ, ਜੇਕਰ ਡੱਲੇਵਾਲ ਨੂੰ ਕੁੱਝ ਹੋਇਆ ਤਾਂ ਹਾਲਾਤ ਖ਼ਰਾਬ ਹੋ ਸਕਦੇ ਹਨ।

Related posts

ਜੇਲ੍ਹ ਬੰਦ ਗੈਂਗਸਟਰ ਕਾਲਾ ਜਠੇੜੀ ਦੀ ਆਈਵੀਐੱਫ ਪ੍ਰਕਿਰਿਆ ਹੋਈ ਸੰਪੰਨ

Current Updates

ਰਿਜ਼ਰਵ ਬੈਂਕ ਨੇ ਨੀਤੀਗਤ ਦਰ ਨੂੰ ਬਰਕਰਾਰ ਰੱਖਿਆ

Current Updates

ਅਮਰੀਕਾ: ਕਲੱਬ ਦੇ ਬਾਹਰ ਗੋਲੀਬਾਰੀ, 10 ਜ਼ਖ਼ਮੀ

Current Updates

Leave a Comment