April 9, 2025
ਖਾਸ ਖ਼ਬਰਚੰਡੀਗੜ੍ਹ

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

Related posts

ਨਵੀਂ ਜਨਗਣਨਾ ‘ਚ ਨਵੇਂ ਸਵਾਲ! ਸਮਾਰਟਫ਼ੋਨ ਤੋਂ ਲੈ ਕੇ DTH ਕਨੈਕਸ਼ਨ ਤੱਕ ਦੀ ਮੰਗੀ ਜਾ ਸਕਦੀ ਹੈ ਜਾਣਕਾਰੀ

Current Updates

ਤਤਕਾਲ ਬੁਕਿੰਗ ਦੇ ਸਮੇਂ ‘ਚ ਬਦਲਾਅ, ਹੁਣ ਕਿਸ ਸਮੇਂ ਬੁੱਕ ਕੀਤੀਆਂ ਜਾਣਗੀਆਂ AC ਕਲਾਸ ਤੇ ਨਾਨ-AC ਕਲਾਸ ਦੀਆਂ ਟਿਕਟਾਂ

Current Updates

ਕਸ਼ਮੀਰ: ਗੁਲਮਰਗ ਤੇ ਪਹਿਲਗਾਮ ਵਿੱਚ ਕੜਾਕੇ ਦੀ ਠੰਢ ਜਾਰੀ

Current Updates

Leave a Comment