June 9, 2025
ਖਾਸ ਖ਼ਬਰਪੰਜਾਬਰਾਸ਼ਟਰੀ

ਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨ

ਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨ

ਪੰਜਾਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਦੀ ਸਾਰ ਲਏ। ਮਾਨ ਨੇ ਕਿਹਾ ਕਿ ਖੇਤੀ ਰਾਜਾਂ ਦਾ ਵਿਸ਼ਾ ਹੈ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਮੰਡੀਕਰਨ ਦੇ ਖਰੜੇ ਨੂੰ ਰੱਦ ਕਰਦਿਆਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਪਿਛਲੇ ਦਰਵਾਜ਼ਿਓਂ ਮੁੜ ਲਿਆਉਣ ਦੀ ਕੋਸ਼ਿਸ਼ ਕਰਾਰ ਦਿੱਤਾ। ਉਂਝ ਮੁੱਖ ਮੰਤਰੀ ਨੇ ਦੋ ਕਿਸਾਨ ਫੋਰਮਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਨਾਲ ਨਾ ਸਿਰਫ਼ ਆਮ ਲੋਕਾਂ ਨੂੰ ਖੱਜਲ ਖੁਆਰੀ ਹੋਈ ਬਲਕਿ ਸੂਬੇ ਨੂੰ ਇਕੋ ਦਿਨ ’ਚ 100 ਕਰੋੜ ਰੁਪਏ ਦਾ ਰਗੜਾ ਲੱਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਚਾਹੁੰਦੀ ਹੈ ਕਿ ਅਸੀਂ ਸ਼ਾਂਤਮਈ ਢੰਗ ਨਾਲ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਚੁੱਕ ਲਈਏ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤੀ ਜਾ ਰਹੀਆਂ ਮੰਗਾਂ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਨਾਲ ਸਬੰਧਤ ਹਨ, ਲਿਹਾਜ਼ਾ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹੇ।

Related posts

ਪਟਿਆਲਾ ’ਚੋਂ ਜਪਨੀਤ ਕੌਰ ਤੇ ਈਸ਼ਪ੍ਰੀਤ ਕੌਰ ਅੱਵਲ

Current Updates

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

Current Updates

ਪੋਪ ਫਰਾਂਸਿਸ ਦੀ ਹਾਲਤ ਸਥਿਰ ਹਸਪਤਾਲ ਵਿੱਚ ਆਰਾਮ ਕਰ ਰਹੇ ਹਨ,

Current Updates

Leave a Comment