September 28, 2026
ਖਾਸ ਖ਼ਬਰਰਾਸ਼ਟਰੀ

ਸਰਕਾਰ ਨੇ ਐੱਮਐੱਸਪੀ ਵਿੱਚ ਲਗਾਤਾਰ ਵਾਧਾ ਕੀਤਾ: ਮੋਦੀ

ਸਰਕਾਰ ਨੇ ਐੱਮਐੱਸਪੀ ਵਿੱਚ ਲਗਾਤਾਰ ਵਾਧਾ ਕੀਤਾ: ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਭਾਰਤ ਮੰਡਪਮ ਵਿੱਚ ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਿਛਲੇ ਦਸ ਸਾਲਾਂ ਵਿੱਚ ਕਈ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਲਗਾਤਾਰ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਰਾਹੀਂ ਕਿਸਾਨਾਂ ਨੂੰ ਲਗਪਗ ਤਿੰਨ ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਖੇਤੀ ਕਰਜ਼ਿਆਂ ਦੀ ਰਾਸ਼ੀ ਵਿੱਚ 3.5 ਗੁਣਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ, ਦੇਸ਼ ਵਿੱਚ 9,000 ਤੋਂ ਵੱਧ ਕਿਸਾਨ ਉਤਪਾਦਕ ਸੰਸਥਾਵਾਂ (ਐੱਫਪੀਓਜ਼) ਵੀ ਵਿੱਤੀ ਸਹਾਇਤਾ ਪ੍ਰਾਪਤ ਕਰ ਰਹੀਆਂ ਹਨ। ਹੁਣ ਪਸ਼ੂ ਪਾਲਕਾਂ ਅਤੇ ਮੱਛੀ ਪਾਲਕਾਂ ਨੂੰ ਵੀ ਕਿਸਾਨ ਕਰੈਡਿਟ ਕਾਰਡ ਦਿੱਤੇ ਜਾ ਰਹੇ ਹਨ।

Related posts

ਨਵੇਕਲੀ ਪਟੀਸ਼ਨ: ਸਾਰੀਆਂ ਔਰਤਾਂ ਲਈ ‘ਕਰਵਾਚੌਥ’ ਲਾਜ਼ਮੀ ਕਰਨ ਦੀ ਮੰਗ, ਹਾਈਕੋਰਟ ਵੱਲੋਂ ਖਾਰਜ

Current Updates

BRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੀ ਸੰਭਾਵਨਾ ਬਹੁਤ ਘੱਟ: ਢਾਕਾ

Current Updates

ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦਾ ਆਗਾਜ਼; ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਰਵਾਨਾ

Current Updates

Leave a Comment