April 12, 2025
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਿਟੀ ਬਿਊਟੀਫੁੱਲ ਨੂੰ ਸੰਘਣੀ ਧੁੰਦ ਨੇ ਘੇਰਿਆ

ਸਿਟੀ ਬਿਊਟੀਫੁੱਲ ਨੂੰ ਸੰਘਣੀ ਧੁੰਦ ਨੇ ਘੇਰਿਆ

ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਵਿੱਚ ਠੰਢ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸ਼ਾਮ ਹੁੰਦਿਆਂ ਹੀ ਸੰਘਣੀ ਧੁੰਦ ਨੇ ਸ਼ਹਿਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਕਰ ਕੇ ਸੜਕਾਂ ’ਤੇ ਦੂਰ ਤੱਕ ਦਿਖਣ ਦੀ ਹੱਦ ਘਟ ਗਈ ਹੈ। ਉੱਧਰ ਸੰਘਣੀ ਧੁੰਦ ਕਰ ਕੇ ਆਮ ਜਨ-ਜੀਵਨ ਵੀ ਪ੍ਰਭਾਵਿਤ ਹੋਇਆ ਹੈ। ਲੋਕਾਂ ਨੂੰ ਸੰਘਣੀ ਧੁੰਦ ਵਿੱਚ ਵਾਹਨ ਚਲਾਉਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਮੌਸਮ ਵਿਗਿਆਨੀਆਂ ਨੇ ਵੀ 7, 8 ਤੇ 9 ਜਨਵਰੀ ਨੂੰ ਸ਼ਹਿਰ ਵਿੱਚ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਸ਼ਹਿਰ ਵਿੱਚ ਧੁੱਪ ਨਿੱਕਲਣ ਕਰ ਕੇ ਲੋਕਾਂ ਨੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਠੰਢ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ ਸੀ। ਪਰ ਸ਼ਾਮ ਹੁੰਦਿਆਂ ਹੀ ਇਕਦਮ ਸੰਘਣੀ ਧੁੰਦ ਨੇ ਸ਼ਹਿਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 22.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 6.6 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਆਮ ਨਾਲੋਂ 3.3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

Related posts

ਸੂਬੇ ‘ਚ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਵੱਲੋਂ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ

Current Updates

ਕਾਲਜ ਦੇ ਵਿਦਿਆਰਥੀਆਂ ਨੂੰ ਲਗਜ਼ਰੀ ਲਾਈਫ ਦਾ ਸੁਪਨਾ ਦਿਖਾ ਕੇ ਲਾਰੈਂਸ ਗੈਂਗ ਕਰਵਾ ਰਿਹਾ ਜ਼ੁਰਮ, ਚੰਡੀਗੜ੍ਹ ਕਲੱਬ ਧਮਾਕੇ ਦੀ ਜਾਂਚ ‘ਚ ਖੁਲਾਸਾ

Current Updates

ਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤ

Current Updates

Leave a Comment