September 29, 2026
ਖਾਸ ਖ਼ਬਰਚੰਡੀਗੜ੍ਹ

ਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤ

ਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤ

ਚੰਡੀਗੜ੍ਹ- ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਵੀ ਜਾਰੀ ਕਰ ਦਿੱਤਾ ਹੈ।

‘ਸੀਐਨਐਨ-ਨਿਊਜ਼18’ ਦੀ ਇਕ ਰਿਪੋਰਟ ਮੁਤਾਬਕ ਕੈਨੇਡਾ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਕੈਨੇਡਾ ’ਚ ਗ੍ਰਿਫ਼ਤਾਰ ਚਾਰ ਭਾਰਤੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਫਰਵਰੀ ਨੂੰ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ (British Columbia Supreme Court) ਵਿੱਚ ਹੋਵੇਗੀ। ਗ਼ੌਰਤਲਬ ਹੈ ਕਿ ਹਰਦੀਪ ਸਿੰਘ ਨਿੱਝਰ ਨੂੰ ਭਾਰਤ ਨੇ ਦਹਿਸ਼ਤਗਰਦ ਐਲਾਨਿਆ ਹੋਇਆ ਸੀ।

ਵੇਰਵਿਆਂ ਅਨੁਸਾਰ, ਹੇਠਲੀ ਅਦਾਲਤ ਵਿੱਚ ਕਾਰਵਾਈ ‘ਤੇ ਰੋਕ ਲੱਗਣ ਤੋਂ ਬਾਅਦ ਸਬੂਤਾਂ ਦੀ ਘਾਟ ਕਾਰਨ ਸੁਪਰੀਮ ਕੋਰਟ ਨੇ ਰਿਹਾਈ ਦਾ ਹੁਕਮ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਮੁਲਜ਼ਮਾਂ ਵਿਰੁੱਧ ਠੋਸ ਸਬੂਤ ਪੇਸ਼ ਨਹੀਂ ਕਰ ਸਕੀ।

ਇਸ ਸਬੰਧ ਵਿਚ ਫੜੇ ਗਏ ਚਾਰ ਭਾਰਤੀਆਂ ਦੀ ਪਛਾਣ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨੂੰ ਨਵੰਬਰ 2024 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ। ਉਨ੍ਹਾਂ ਨੇ ਕੈਨੇਡੀਅਨ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਵੱਲੋਂ ਮਨਜ਼ੂਰ ਕਰ ਲਿਆ ਗਿਆ।

ਅਦਾਲਤੀ ਦਸਤਾਵੇਜ਼ਾਂ ਅਨੁਸਾਰ ਤਿੰਨ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਲਈ ਪੇਸ਼ ਹੋਏ ਸਨ, ਜਦੋਂ ਕਿ ਇੱਕ ਆਪਣੇ ਵਕੀਲ ਰਾਹੀਂ ਪੇਸ਼ ਹੋਇਆ ਸੀ। ਇਸ ਮਾਮਲੇ ‘ਤੇ ਟਿੱਪਣੀ ਕਰਦੇ ਹੋਏ ਬ੍ਰਿਟਿਸ਼ ਕੋਲੰਬੀਆ ਪ੍ਰੌਸੀਕਿਊਸ਼ਨ ਸਰਵਿਸ (British Colombia Prosecution Service) ਦੇ ਇੱਕ ਅਧਿਕਾਰੀ ਨੇ ਕਿਹਾ, “ਕੁਝ ਪ੍ਰੀ-ਟਰਾਇਲ ਪੱਖ ਅਸਲ ਮੁਕੱਦਮੇ ਤੋਂ ਪਹਿਲਾਂ ਰੱਖੇ ਜਾਣਗੇ, ਪਰ ਅਸੀਂ ਪ੍ਰੀ-ਟਰਾਇਲ ਦੀ ਮਿਆਦ ਬਾਰੇ ਅਜੇ ਕੁਝ ਨਹੀਂ ਆਖ ਸਕਦੇ।”

ਨਿੱਝਰ ਦਾ 18 ਜੂਨ, 2023 ਨੂੰ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ (British Columbia) ਦੇ ਸ਼ਹਿਰ ਸਰੀ (Surrey) ਵਿਚ ਇਕ ਗੁਰਦੁਆਰੇ ਦੇ ਬਾਹਰ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਰਾਇਲ ਕੈਨੇਡੀਅਨ ਮਾਊੁਂਟਿਡ ਪੁਲੀਸ (Royal Canadian Mounted Police) ਨੇ ਕਰਨਪ੍ਰੀਤ, ਕਮਲਪ੍ਰੀਤ ਅਤੇ ਕਰਨ ਬਰਾੜ ਨੂੰ ਮਈ 2024 ਵਿਚ ਗ੍ਰਿਫ਼ਤਾਰ ਕੀਤਾ ਸੀ।

Related posts

ਅੰਕਿਤਾ ਭੰਡਾਰੀ ਕਤਲ ਕੇਸ: ਨਾਮ ਉਛਾਲਣ ’ਤੇ ਭਾਜਪਾ ਆਗੂ ਵੱਲੋਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ

Current Updates

ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜ

Current Updates

ਟਰਾਈਸਿਟੀ ਵਿਚ ਬਹੁਤ ਭਾਰੀ ਮੀਂਹ ਦਾ ਅਲਰਟ; ਲੋਕਾਂ ਨੂੰ ਮੋਬਾਈਲਾਂ ’ਤੇ ਐਮਰਜੈਂਸੀ ਸੰਦੇਸ਼ ਮਿਲੇਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਤੇ ਸਕੱਤਰੇਤ ਨੇੜਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਪਿਆ ਤੇ ਕੁਝ ਮਿੰਟਾਂ ਵਿਚ ਹੀ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਦੌਰਾਨ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਵਿਚ ਭਾਰੀ ਮੀਂਹ ਪਿਆ ਤੇ ਕੁਝ ਹੀ ਸਮੇਂ ਦੇ ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਤੋਂ ਇਲਾਵਾ ਮੁਹਾਲੀ ਤੇ ਨਾਲ ਲਗਦੇ ਪਿੰਡਾਂ ਵਿਚ ਵੀ ਸ਼ਾਮ ਵੇਲੇ ਭਾਰੀ ਮੀਂਹ ਪਿਆ ਤੇ ਗਰਜ ਨਾਲ ਬਿਜਲੀ ਲਿਸ਼ਕੀ। Advertisement LATEST Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ 18 ਅਗਸਤ ਦੇ ਅਪਡੇਟ ਮੁਤਾਬਕ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਲਈ ਅੱਜ ਭਾਰੀ ਮੀਂਹ ਦੀ ਚਿਤਾਵਨੀ ਹੈ। Advertisement ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਚੰਡੀਗੜ੍ਹ ਅਤੇ ਪੰਚਕੂਲਾ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਸੜਕਾਂ ’ਤੇ ਪਾਣੀ ਭਰਿਆ, ਆਵਾਜਾਈ ਪ੍ਰਭਾਵਿਤ ਟਰਾਈਸਿਟੀ ਵਿਚ ਅੱਜ ਸਵੇਰੇ ਕਈ ਹਿੱਸਿਆਂ ਵਿਚ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰਿਆ। ਸਥਾਨਕ ਰਿਪੋਰਟਾਂ ਮੁਤਾਬਕ ਪੰਚਕੂਲਾ ਵਿਚ ਤੇਜ਼ ਮੀਂਹ ਤੋਂ ਬਾਅਦ ਕਈ ਥਾਵਾਂ ’ਤੇ ਜਲ ਥਲ ਹੋ ਗਿਆ ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਹੱਲੋਮਾਜਰਾ ਇਲਾਕੇ ਵਿਚ ਵੀ ਮੀਂਹ ਤੋਂ ਬਾਅਦ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 19 ਅਗਸਤ ਨੂੰ ਵੀ ਮੀਂਹ ਦੀ ਸੰਭਾਵਨਾ ਆਈਐੱਮਡੀ ਦੇ ਅਪਡੇਟ ਅਨੁਸਾਰ 19 ਅਗਸਤ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਤੇ ਹਰਿਆਣਾ ਖੇਤਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ 20 ਅਗਸਤ ਤੋਂ ਬਾਅਦ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੌਰਾਨ ਲੋਕਾਂ ਨੂੰ ਗਰਜ-ਚਮਕ ਵੇਲੇ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਵਿਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਸਵਾਰ ਤੇ ਬੱਚੇ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਚਾਲਕ ਤੇ ਬੱਚੇ। ਚੰਡੀਗੜ੍ਹ ਮੌਸਮ ਕੇਂਦਰ ਦੇ ਅੰਕੜਿਆਂ ਮੁਤਾਬਕ 17 ਅਗਸਤ ਨੂੰ ਚੰਡੀਗੜ੍ਹ ਸ਼ਹਿਰ ਵਿਚ 24 ਮਿਲੀਮੀਟਰ, ਚੰਡੀਗੜ੍ਹ-ਮੁਹਾਲੀ ਖੇਤਰ ਵਿਚ 18 ਮਿਲੀਮੀਟਰ ਅਤੇ ਚੰਡੀਗੜ੍ਹ-ਪੰਚਕੂਲਾ ਖੇਤਰ ਵਿਚ 6.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਕਰਕੇ ਸ਼ਾਮ ਅਤੇ ਰਾਤ ਦੇ ਸਮੇਂ ਮੌਸਮ ’ਤੇ ਨਜ਼ਰ ਰੱਖਣ ਅਤੇ ਤੇਜ਼ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

Current Updates

Leave a Comment