December 27, 2025
ਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ’ਚ ਘੁਸਪੈਠ ਦੀ ਕੋਸ਼ਿਸ਼ ਕਰਦਾ ਪਾਕਿ ਨਾਗਰਿਕ ਬੀਐਸਐਫ ਦੀ ਗੋਲੀ ਨਾਲ ਹਲਾਕ

ਭਾਰਤ ’ਚ ਘੁਸਪੈਠ ਦੀ ਕੋਸ਼ਿਸ਼ ਕਰਦਾ ਪਾਕਿ ਨਾਗਰਿਕ ਬੀਐਸਐਫ ਦੀ ਗੋਲੀ ਨਾਲ ਹਲਾਕ

ਅੰਮ੍ਰਿਤਸਰ-ਇੱਕ ਪਾਕਿਸਤਾਨੀ ਵਿਅਕਤੀ ਗੈਰਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਹੋਇਆ ਬਾਰਡਰ ਸਿਕਿਉਰਿਟੀ ਫੋਰਸ (ਬੀਐਸਐਫ) ਦੀ ਗੋਲੀ ਨਾਲ ਮਾਰਿਆ ਗਿਆ ਹੈ। ਇਸ ਵਿਅਕਤੀ ਕੋਲੋਂ ਇੱਕ ਬੈਗ, ਪਾਕਿਸਤਾਨੀ ਕਰੰਸੀ ਤੇ ਕੁਝ ਸਾਮਾਨ ਬਰਾਮਦ ਹੋਇਆ ਹੈ।

ਬੀਐਸਐਫ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਸੈਕਟਰ ਦੇ ਕੋਟ ਰਜ਼ਾਦਾ ਸਰਹੱਦੀ ਖੇਤਰ ਵਿੱਚ ਬੀਤੀ ਦੇਰ ਰਾਤ ਧੁੰਦ ਦਾ ਲਾਹਾ ਲੈ ਕੇ ਇਹ ਵਿਅਕਤੀ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦਾ ਯਤਨ ਕਰ ਰਿਹਾ ਸੀ। ਇਸ ’ਤੇ ਉਸ ਨੂੰ ਡਿਊਟੀ ਉਤੇ ਤਾਇਨਾਤ BSF ਦੇ ਜਵਾਨਾਂ ਨੇ ਰੋਕਣ ਦਾ ਇਸ਼ਾਰਾ ਕੀਤਾ ਪਰ ਇਹ ਵਿਅਕਤੀ ਲਗਾਤਾਰ ਭਾਰਤੀ ਖੇਤਰ ਵਿਚ ਅੱਗੇ ਵਧਦਾ ਰਿਹਾ।

ਉਨ੍ਹਾਂ ਦੱਸਿਆ ਕਿ ਜਦੋਂ ਬੀਐਸਐਫ ਦੇ ਜਵਾਨਾਂ ਨੂੰ ਇਸ ਘੁਸਪੈਠੀਏ ਦੇ ਇਰਾਦੇ ਠੀਕ ਨਹੀਂ ਲੱਗੇ ਤਾਂ ਉਨ੍ਹਾਂ ਗੋਲੀ ਚਲਾ ਦਿੱਤੀ। ਗੋਲੀ ਲੱਗਣ ਨਾਲ ਇਹ ਵਿਅਕਤੀ ਮਾਰਿਆ ਗਿਆ ਹੈ।ਬਾਅਦ ਵਿੱਚ ਜਾਂਚ ਦੌਰਾਨ ਮਾਰੇ ਗਏ ਵਿਅਕਤੀ ਕੋਲੋਂ ਇੱਕ ਬੈਗ, ਲਗਭਗ 400 ਰੁਪਏ ਦੀ ਪਾਕਿਸਤਾਨੀ ਕਰੰਸੀ ਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਬੀਐਸਐਫ ਦੇ ਜਵਾਨਾਂ ਵੱਲੋਂ ਉਸ ਦੀ ਲਾਸ਼ ਪੰਜਾਬ ਪੁਲੀਸ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Related posts

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

Current Updates

ਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀ

Current Updates

ਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਦਿੱਲੀ ਚੱਲੋ ਮਾਰਚ ਮੁਲਤਵੀ

Current Updates

Leave a Comment