November 12, 2026
ਖਾਸ ਖ਼ਬਰਰਾਸ਼ਟਰੀ

ਸਾਵਰਕਰ ਬਾਰੇ ਟਿੱਪਣੀ ਮਾਮਲੇ ਵਿਚ ਰਾਹੁਲ ਨੂੰ ਜ਼ਮਾਨਤ

ਸਾਵਰਕਰ ਬਾਰੇ ਟਿੱਪਣੀ ਮਾਮਲੇ ਵਿਚ ਰਾਹੁਲ ਨੂੰ ਜ਼ਮਾਨਤ

ਪੁਣੇ-ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂ ਵਿਚਾਰਧਾਰਕ ਵੀਡੀ ਸਾਵਰਕਰ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ਵਿਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ। ਸੰਸਦ ਮੈਂਬਰਾਂ ਤੇ ਵਿਧਾਇਕਾਂ ਬਾਰੇ ਵਿਸ਼ੇਸ਼ ਅਦਾਲਤ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ਵਿਚ ਪੇਸ਼ ਹੋਣ ਮਗਰੋਂ 25 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ਉੱਤੇ ਜ਼ਮਾਨਤ ਦੇ ਦਿੱਤੀ। ਸੀਨੀਅਰ ਕਾਂਗਰਸ ਆਗੁੂ ਮੋਹਨ ਜੋਸ਼ੀ ਅਦਾਲਤ ਵਿਚ ਜ਼ਮਾਨਤਦਾਰ ਵਜੋਂ ਪੇਸ਼ ਹੋਏ। ਗਾਂਧੀ ਵੱਲੋਂ ਪੇਸ਼ ਵਕੀਲ ਮਿਲਿੰਦ ਪਵਾਰ ਨੇ ਕਿਹਾ ਕਿ ਅਦਾਲਤ ਨੇ ਕਾਂਗਰਸ ਆਗੂ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਹੈ। ਪਵਾਰ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 18 ਫਰਵਰੀ ਨੂੰ ਹੋਵੇਗੀ। ਇਹ ਮਾਮਲਾ ਸਾਵਰਕਰ ਦੇ ਪੋਤਰੇ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਗਿਆ ਸੀ ਤੇ ਮਾਰਚ 2023 ਵਿਚ ਲੰਡਨ ਵਿਚ ਗਾਂਧੀ ਵੱਲੋਂ ਦਿੱਤੇ ਭਾਸ਼ਣ ਨਾਲ ਸਬੰਧਤ ਸੀ।

Related posts

ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ

Current Updates

ਪੰਜਾਬ ਦੇ ਨਤੀਜੇ ‘ਆਪ’ ’ਤੇ ਭਰੋਸੇ ਦੀ ਵੱਡੀ ਜਿੱਤ: ਕੇਜਰੀਵਾਲ

Current Updates

ਅਸਾਮ ਰਾਈਫਲਜ਼ ਨੇ ਅੱਜ ਪੱਛਮੀ ਬੰਗਾਲ ਦੇ ਸਲੂਗਰਾ ਵਿਖੇ ਮੈਗਾ ਐਕਸ-ਸਵੈ ਸੈਨਿਕ ਰੈਲੀ ਦਾ ਆਯੋਜਨ ਕੀਤਾ

Current Updates

Leave a Comment