September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੀਆਂ ਮੰਗਾਂ ਮੰਨਣ ਲਈ ਕੇਂਦਰ ਤਿਆਰ: ਬਿੱਟੂ

ਪੰਜਾਬ ਦੀਆਂ ਮੰਗਾਂ ਮੰਨਣ ਲਈ ਕੇਂਦਰ ਤਿਆਰ: ਬਿੱਟੂ

ਰਾਜਪੁਰਾ-ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਸਥਿਤੀ ਚਿੰਤਾਜਨਕ ਹੈ। ਉਹ ਯੂਨੀਲੀਵਰ ਪ੍ਰਾਈਵੇਟ ਲਿਮਟਿਡ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ। ਇਸ ਦੌਰਾਨ ਬਿੱਟੂ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਦਾ ਹਿੱਸਾ ਹੋਣ ਕਰਕੇ ਕਿਸਾਨੀ ਮੁੱਦਿਆਂ ਦੇ ਹੱਲ ਲਈ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਨ ਪਰ ਕਿਸਾਨ ਜਥੇਬੰਦੀਆਂ ਇਸ ਲਈ ਰਾਜ਼ੀ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੋਈ ਮੰਗ ਹੋਵੇ ਤਾਂ ਕੇਂਦਰ ਸਰਕਾਰ ਉਸ ਨੂੰ ਪੂਰਾ ਕਰਨ ਲਈ ਤਿਆਰ ਹੈ। ਭਾਜਪਾ ਆਗੂ ਨੇ ਕਿਹਾ ਕਿ ਜੇ ਕਿਸਾਨ ਜਥੇਬੰਦੀਆਂ ਛੇ ਮਹੀਨੇ ਪਹਿਲਾਂ ਉਨ੍ਹਾਂ ਦੀ ਗੱਲ ਮੰਨ ਲੈਂਦੀਆਂ ਤਾਂ ਅੱਜ ਇਹ ਨੌਬਤ ਨਹੀਂ ਸੀ ਆਉਣੀ। ਡੱਲੇਵਾਲ ਦੇ ਮਰਨ ਵਰਤ ਬਾਰੇ ਉਨ੍ਹਾਂ ਕਿਹਾ ਕਿ ਕਿਸਾਨ ਆਗੂ ਦੀ ਮੰਗ ਕੇਵਲ ਪੰਜਾਬ ਲਈ ਨਹੀਂ ਹੈ, ਸਗੋਂ ਪੂਰੇ ਭਾਰਤ ਵਿੱਚ ਵੱਸਦੇ ਕਿਸਾਨਾਂ ਲਈ ਹੈ। ਸ੍ਰੀ ਬਿੱਟੂ ਨੇ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਕਿਸਾਨਾਂ ਨੇ ਕਿਹੜੀਆਂ ਫ਼ਸਲਾਂ ਦੀ ਕਾਸ਼ਤ ਕਰਨੀ ਹੈ ਅਤੇ ਕਿਹੜੀਆਂ ਫ਼ਸਲਾਂ ’ਤੇ ਐੱਮਐੱਸਪੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਮੁਲਕ ਵਿੱਚ ਕਈ ਫ਼ਸਲਾਂ ਬੀਜੀਆਂ ਜਾਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਆਉਣਾ ਚਾਹੀਦਾ ਹੈ।

Related posts

ਭਾਰਤ ਬਣਿਆ ਚੈਂਪੀਅਨਜ਼ ਟਰਾਫੀ ਦਾ ‘ਚੈਂਪੀਅਨ’

Current Updates

ਚੰਡੀਗੜ੍ਹ ਪੁਲਿਸ ਨੇ 2025 ’ਚ 245 ਨਸ਼ਾਂ ਤਸਕਰਾਂ ਨੂੰ ਭੇਜਿਆ ਜੇਲ੍ਹ

Current Updates

ਬਿਲਡਰ ਦੀ 40 ਕਰੋੜੀ ਮੁਆਫ਼ੀ ’ਤੇ ਸੁਆਲ ਉੱਠੇ

Current Updates

Leave a Comment