December 28, 2025
ਖਾਸ ਖ਼ਬਰਚੰਡੀਗੜ੍ਹ

ਜਲ ਸਪਲਾਈ ਵਰਕਰਜ਼ ਯੂਨੀਅਨ ਨੇ ਨਿਗਮ ਦਾ ਪੁਤਲਾ ਫੂਕਿਆ

ਜਲ ਸਪਲਾਈ ਵਰਕਰਜ਼ ਯੂਨੀਅਨ ਨੇ ਨਿਗਮ ਦਾ ਪੁਤਲਾ ਫੂਕਿਆ

ਚੰਡੀਗੜ੍ਹ-ਜਲ ਸਪਲਾਈ ਵਰਕਰਜ਼ ਯੂਨੀਅਨ ਨੇ ਵਾਟਰ ਵਰਕਸ ਸੈਕਟਰ 37, ਚੰਡੀਗੜ੍ਹ ਦੇ ਸਾਹਮਣੇ ਪੁਤਲਾ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਆਊਟਸੋਰਸਡ ਕਾਮਿਆਂ ਨੇ ਨਿਗਮ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਦੀ ਮੰਗ ਰੱਖੀ। ਇਸ ਦੇ ਨਾਲ ਹੀ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਵੀ ਵਿਰੋਧ ਕੀਤਾ। ਕੋਆਰਡੀਨੇਸ਼ਨ ਕਮੇਟੀ ਆਫ ਯੂਟੀ ਗੌਰਮਿੰਟ ਐਂਡ ਮਿਉਂਸਪਲ ਕਾਰਪੋਰੇਸ਼ਨ ਐਂਪਲਾਈਜ਼ ਐਂਡ ਵਰਕਰਜ਼ ਦੇ ਬੈਨਰ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਮੌਜੂਦ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਯੂਨੀਅਨ ਪ੍ਰਧਾਨ ਰਾਜਿੰਦਰ ਕੁਮਾਰ, ਜਨਰਲ ਸਕੱਤਰ ਜਗਮੋਹਨ ਸਿੰਘ ਅਤੇ ਸੀਨੀਅਰ ਵਾਈਸ ਚੇਅਰਮੈਨ ਬਲਵੰਤ ਸਿੰਘ ਨੇ ਕਿਹਾ ਕਿ ਇੱਕ ਪਾਸੇ ਨਗਰ ਨਿਗਮ ਚੰਡੀਗੜ੍ਹ ਮਜ਼ਦੂਰਾਂ ਅਤੇ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ਦਾ ਹੱਲ ਨਹੀਂ ਕਰ ਰਿਹਾ ਹੈ ਅਤੇ ਦੂਜੇ ਪਾਸੇ ਉਹ ਕਿਸੇ ਵੀ ਗੱਲਬਾਤ ਲਈ ਵੀ ਤਿਆਰ ਨਹੀਂ ਹੋ ਰਿਹਾ, ਇਸ ਲਈ ਜਦੋਂ ਤੱਕ ਨਗਰ ਨਿਗਮ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਸਾਰਥਕ ਯਤਨ ਨਹੀਂ ਕਰਦਾ, ਜਲ ਸਪਲਾਈ ਕਾਮੇ ਉਦੋਂ ਤੱਕ ਸੰਘਰਸ਼ ਜਾਰੀ ਰੱਖਣਗੇ।

ਯੂਨੀਅਨ ਪ੍ਰਧਾਨ ਰਜਿੰਦਰ ਕੁਮਾਰ ਤੋਂ ਇਲਾਵਾ, ਮਜ਼ਦੂਰਾਂ ਨੂੰ ਹੋਰਨਾਂ ਮੁਲਾਜ਼ਮ ਆਗੂਆਂ ਜਗਮੋਹਨ ਸਿੰਘ, ਬਲਵੰਤ ਸਿੰਘ, ਸੁਰਿੰਦਰ ਕੁਮਾਰ, ਅਨਿਲ ਕੁਮਾਰ, ਚੇਅਰਮੈਨ ਸੁਰੇਸ਼ ਕੁਮਾਰ, ਕੈਸ਼ੀਅਰ ਕਿਸ਼ੋਰੀ ਲਾਲ, ਰਾਹੁਲ ਵੈਦਿਆ, ਨਰੇਸ਼ ਕੁਮਾਰ, ਵਰਿੰਦਰ ਬਿਸ਼ਟ, ਰਘੁਵੀਰ ਸਿੰਘ ਨੇ ਵੀ ਸਮਰਥਨ ਦਿਤਾ। ਉਨ੍ਹਾਂ ਨਿਗਮ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਗੈਰ-ਗੰਭੀਰ ਪਹੁੰਚ ਦੀ ਨਿੰਦਾ ਕੀਤੀ।

Related posts

ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਲੰਡਨ ’ਚ ਜੈਸ਼ੰਕਰ ਦੀ ਕਾਰ ਦਾ ਘਿਰਾਓ, ਤਿਰੰਗਾ ਪਾੜਨ ਦੀ ਕੋਸ਼ਿਸ਼

Current Updates

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ, 4 ਗ੍ਰਿਫ਼ਤਾਰ

Current Updates

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

Current Updates

Leave a Comment