December 1, 2025
ਅੰਤਰਰਾਸ਼ਟਰੀਖਾਸ ਖ਼ਬਰ

ਪਾਕਿਸਤਾਨ: ਸੜਕ ਹਾਦਸੇ ਵਿੱਚ ਨੌਂ ਹਲਾਕ

ਪਾਕਿਸਤਾਨ: ਸੜਕ ਹਾਦਸੇ ਵਿੱਚ ਨੌਂ ਹਲਾਕ

ਪਿਸ਼ਾਵਰ-ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖ਼ਤੂਨਖਵਾ ਸੂਬੇ ’ਚ ਅੱਜ ਬੱਸ ਤੇ ਇੱਕ ਹੋਰ ਵਾਹਨ ਵਿਚਾਲੇ ਹੋਈ ਟੱਕਰ ਵਿੱਚ ਘੱਟ ਤੋਂ ਘੱਟ ਨੌਂ ਜਣਿਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਕਰਕ ਜ਼ਿਲ੍ਹੇ ਦੇ ਅੰਬੇਰੀ ਕੱਲੇ ਚੌਕ ’ਤੇ ਸਿੰਧੂ ਰਾਜਮਾਰਗ ’ਤੇ ਹੋਇਆ ਜਿਸ ਵਿੱਚ ਇੱਕ ਵਾਹਨ ਤੇ ਇੱਕ ਮੁਸਾਫਰ ਬੱਸ ਵਿਚਾਲੇ ਟੱਕਰ ਹੋ ਗਈ। ਇਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਘੱਟ ਤੋਂ ਘੱਟ ਨੌਂ ਜਣਿਆਂ ਦੀ ਮੌਤ ਹੋ ਗਈ। ਪੁਲੀਸ ਤੇ ਬਚਾਅ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਹਾਦਸੇ ਵਿੱਚ ਨੌਂ ਮੁਸਾਫ਼ਰਾਂ ਦੀ ਮੌਤ ’ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਹਾਦਸੇ ’ਚ ਜ਼ਖ਼ਮੀ ਹੋਏ ਮੁਸਾਫ਼ਰਾਂ ਨੂੰ ਸਾਰੀਆਂ ਜ਼ਰੂਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

Related posts

ਹਰਮਨਪ੍ਰੀਤ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ

Current Updates

ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ

Current Updates

ਸਿਡਨੀ ਟੈਸਟ: ਭਾਰਤੀ ਬੱਲੇਬਾਜ਼ਾਂ ਦਾ ਖਰਾਬ ਪ੍ਰਦਰਸ਼ਨ ਜਾਰੀ; ਪਹਿਲੀ ਪਾਰੀ 185 ਦੌੜਾਂ ’ਤੇ ਸਿਮਟੀ

Current Updates

Leave a Comment