September 26, 2026
ਖਾਸ ਖ਼ਬਰਰਾਸ਼ਟਰੀ

ਚੋਣ ਨੇਮ ਵਿਵਾਦ: ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ

ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਵਿਰੁੱਧ ਕਾਂਗਰਸ ਸਣੇ 14 ਵਿਰੋਧੀ ਦਲਾਂ ਦੇ ਆਗੂ ਪੁਜੇ ਸੁਪਰੀਮ ਕੋਰਟ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ 1961 ਦੇ ਚੋਣ ਵਿਹਾਰ ਨੇਮਾਂ ’ਚ ਸੋਧ ਖ਼ਿਲਾਫ਼ ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਵੱਲੋਂ ਦਾਖ਼ਲ ਅਰਜ਼ੀ ’ਤੇ ਬੁੱਧਵਾਰ ਨੂੰ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗੇ ਹਨ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ’ਤੇ ਆਧਾਰਿਤ ਬੈਂਚ ਨੇ ਜੈਰਾਮ ਰਮੇਸ਼ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਕਪਿਲ ਸਿੱਬਲ ਅਤੇ ਅਭਿਸ਼ੇਕ ਮਨੂ ਸਿੰਘਵੀ ਦੀਆਂ ਦਲੀਲਾਂ ਦਾ ਨੋਟਿਸ ਲਿਆ ਅਤੇ ਅਰਜ਼ੀ ’ਤੇ ਨੋਟਿਸ ਜਾਰੀ ਕਰ ਦਿੱਤਾ। ਬੈਂਚ ਵੱਲੋਂ 17 ਮਾਰਚ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਦੌਰਾਨ ਅਰਜ਼ੀ ’ਤੇ ਸੁਣਵਾਈ ਕੀਤੀ ਜਾਵੇਗੀ। ਸਿੰਘਵੀ ਨੇ ਕਿਹਾ ਕਿ ਨੇਮਾਂ ’ਚ ਸੋਧ ਬਹੁਤ ਹੀ ਚਲਾਕੀ ਨਾਲ ਕੀਤੀ ਗਈ ਹੈ ਅਤੇ ਵੋਟਰ ਦੀ ਪਛਾਣ ਹੋਣ ਦਾ ਦਾਅਵਾ ਕਰਦਿਆਂ ਸੀਸੀਟੀਵੀ ਫੁਟੇਜ ਹਾਸਲ ਕਰਨ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਪਸੰਦ ਦਾ ਕਦੇ ਵੀ ਖ਼ੁਲਾਸਾ ਨਹੀਂ ਹੋਇਆ ਹੈ ਅਤੇ ਸੀਸੀਟੀਵੀ ਫੁਟੇਜ ਨਾਲ ਵੋਟਾਂ ਦਾ ਖ਼ੁਲਾਸਾ ਨਹੀਂ ਹੋ ਸਕਦਾ ਹੈ।

Related posts

ਵਿਧਾਨ ਸਭਾ ’ਚ ਮਤਾ ਪਾਸ ਕਰਕੇ ਸੰਵਿਧਾਨਕ ਸੋਧ ਦੀ ਮੰਗ, ਛੋਟੇ ਸੂਬਿਆਂ ਦੇ ਹਿੱਤਾਂ ਦੀ ਰਾਖੀ ਲਈ ਬਰਾਬਰ ਪ੍ਰਤੀਨਿਧਤਾ ਜ਼ਰੂਰੀ

Current Updates

ਰਾਜਸਥਾਨ ਨੇ ਸਕੂਲਾਂ ਵਿੱਚ ਮਾਨਸਿਕ ਸਿਹਤ ਸਹਾਇਤਾ ਸ਼ੁਰੂ ਕੀਤੀ

Current Updates

ਸਾਬਕਾ ਪ੍ਰਧਾਨ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਮਰੀਕੀ ਵਪਾਰਕ ਦਬਾਅ ਕੈਨੇਡਾ ਨੂੰ ਚੀਨ ਨਾਲ ਆਟੋ ਸੈਕਟਰ ਸਬੰਧਾਂ ਨੂੰ ਮਜ਼ਬੂਤ ​​ਕਰਨ ਵੱਲ ਧੱਕ ਸਕਦਾ ਹੈ

Current Updates

Leave a Comment