September 13, 2026
ਖਾਸ ਖ਼ਬਰਰਾਸ਼ਟਰੀ

ਕਲਕੱਤਾ ਹਾਈ ਕੋਰਟ ਵੱਲੋਂ ਮਮਤਾ ਸਰਕਾਰ ਨੂੰ ‘ਮੌਤ ਤੱਕ ਉਮਰ ਕੈਦ’ ਦੀ ਸਜ਼ਾ ਨੂੰ ਚੁਣੌਤੀ ਦੇਣ ਦੀ ਖੁੱਲ੍ਹ

ਕਲਕੱਤਾ ਹਾਈ ਕੋਰਟ ਵੱਲੋਂ ਮਮਤਾ ਸਰਕਾਰ ਨੂੰ ‘ਮੌਤ ਤੱਕ ਉਮਰ ਕੈਦ’ ਦੀ ਸਜ਼ਾ ਨੂੰ ਚੁਣੌਤੀ ਦੇਣ ਦੀ ਖੁੱਲ੍ਹ

ਕੋਲਕਾਤਾ-ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਆਰਜੀ ਕਰ ਹਸਪਤਾਲ ਵਿਚ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਵੱਲੋਂ ਮੁਲਜ਼ਮ ਸੰਜੈ ਰਾਏ ਨੂੰ ਸੁਣਾਈ ਮੌਤ ਤੱਕ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੰਦੀ ਪਟੀਸ਼ਨ ਦਾਖ਼ਲ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਪੇਸ਼ ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਜਸਟਿਸ ਦੇਬਾਂਗਸੂ ਬਸਾਕ ਦੇ ਡਿਵੀਜ਼ਨ ਬੈਂਚ ਕੋਲ ਅਪੀਲ ਦਾਇਰ ਕਰਕੇ ਰਾਏ ਨੂੰ ਲੰਘੇ ਦਿਨ ਸੁਣਾਈ ਸਜ਼ਾ ਨੂੰ ਚੁਣੌਤੀ ਦੇਣ ਸਬੰਧੀ ਲੋੜੀਂਦੀ ਮਨਜ਼ੂਰੀ ਮੰਗੀ ਸੀ।

ਚੇਤੇ ਰਹੇ ਕਿ ਸਿਆਲਦਾਹ ਕੋਰਟ ਨੇ ਰਾਏ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਉਂਦਿਆਂ ਮੌਤ ਦੀ ਸਜ਼ਾ ਬਾਰੇ ਸੀਬੀਆਈ ਦੀ ਅਪੀਲ ਇਹ ਕਹਿੰਦੇ ਹੋਏ ਰੱਦ ਕਰ ਦਿੱਤੀ ਸੀ ਕਿ ਇਹ ਮਾਮਲਾ ‘ਵਿਰਲਿਆਂ ’ਚੋਂ ਵਿਰਲੇ’ ਸ਼੍ਰੇਣੀ ਵਿਚ ਨਹੀਂ ਆਉਂਦਾ। ਕੋਰਟ ਨੇ ਰਾਏ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਲਾਉਣ ਦੇ ਨਾਲ ਸੂੁਬਾ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਉਹ ਪੀੜਤ ਪਰਿਵਾਰ ਨੂੰ ਮੁਆਵਜ਼ੇ ਵਜੋਂ 17 ਲੱਖ ਰੁਪਏ ਦੀ ਅਦਾਇਗੀ ਕਰੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੰਘੇ ਦਿਨ ਉਮਰ ਕੈਦ ਦੇ ਫੈਸਲੇ ਉੱਤੇ ‘ਅਸੰਤੁਸ਼ਟੀ’ ਜ਼ਾਹਿਰ ਕਰਦਿਆਂ ਕਿਹਾ ਸੀ ਕਿ ਜੇ ਕੋਲਕਾਤਾ ਪੁਲੀਸ ਨੇ ਕੇਸ ਦੀ ਪੈਰਵੀ ਕੀਤੀ ਹੁੰਦੀ ਤਾਂ ਉਹ ਦੋਸ਼ੀ ਲਈ ਮੌਤ ਦੀ ਸਜ਼ਾ ਯਕੀਨੀ ਬਣਾਉਂਦੇ।

Related posts

ਕੈਲੀਫੋਰਨੀਆ: ਹਾਦਸੇ ਲਈ ਜ਼ਿੰਮੇਵਾਰ ਭਾਰਤੀ ਗ੍ਰਿਫਤਾਰ, ਗੈਰ-ਕਾਨੂੰਨੀ ਢੰਗ ਨਾਲ ਪਹੁੰਚਿਆ ਸੀ ਅਮਰੀਕਾ

Current Updates

ਥਾਈ-ਕੰਬੋਡੀਅਨ ਲੜਾਈ ਤੀਜੇ ਦਿਨ ਵੀ ਜਾਰੀ, ਜੰਗਬੰਦੀ ਦੀਆਂ ਅਪੀਲਾਂ ਬੇਅਸਰ

Current Updates

ਕੌਮੀ ਸਿੱਖਿਆ ਨੀਤੀ ਕਾਰਨ ਤਾਮਿਲਨਾਡੂ ’ਚ ਫਿਰ ਭੜਕਿਆ ਹਿੰਦੀ ਵਿਰੋਧ, ਮੁੱਖ ਮੰਤਰੀ ਸਟਾਲਿਨ ਹੋਏ ਲੋਹੇ-ਲਾਖੇ

Current Updates

Leave a Comment