December 27, 2025
ਖਾਸ ਖ਼ਬਰਰਾਸ਼ਟਰੀ

ਕੇਜਰੀਵਾਲ, ਮਾਨ ਖ਼ਿਲਾਫ਼ 100 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ: ਵਰਮਾ

ਕੇਜਰੀਵਾਲ, ਮਾਨ ਖ਼ਿਲਾਫ਼ 100 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ: ਵਰਮਾ

ਨਵੀਂ ਦਿੱਲੀ-ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਝੂਠੇ ਇਲਜ਼ਾਮ ਲਗਾਉਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ‘ਤੇ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕਰਨ ਦਾ ਦਾਅਵਾ ਕੀਤਾ ਹੈ। ਵਰਮਾ ਨੇ ਕਿਹਾ ਕਿ ਜੇਕਰ ਉਹ ਕੇਸ ਜਿੱਤ ਜਾਂਦੇ ਹਨ ਤਾਂ ਉਹ ਆਪਣੇ ਨਵੀਂ ਦਿੱਲੀ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਵਰਤੋਂ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿੱਥੋਂ ਉਹ ਕੇਜਰੀਵਾਲ ਵਿਰੁੱਧ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜ ਰਹੇ ਹਨ।

ਵਰਮਾ ਵੱਲੋਂ ਪੰਜਾਬੀਆਂ ਨੂੰ ਦੇਸ਼ ਲਈ ਖ਼ਤਰਾ ਦੱਸਣ ਦੇ ਕੇਜਰੀਵਾਲ ਦੇ ਦੋਸ਼ ’ਤੇ ਭਾਜਪਾ ਆਗੂ ਨੇ ਕਿਹਾ, “ਮੈਨੂੰ ਇਹ ਦੱਸਣ ਦੀ ਲੋੜ ਨਹੀਂ ਕਿ ਮੈਂ ਅਤੇ ਮੇਰੇ ਪਰਿਵਾਰ ਨੇ ਸਿੱਖ ਭਾਈਚਾਰੇ ਲਈ ਕੀ ਕੀਤਾ ਹੈ।” ਵਰਮਾ ਨੇ ਦੋਸ਼ ਲਾਇਆ ਕਿ ਹਾਲ ਹੀ ਦੇ ਦਿਨਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪ੍ਰਚਾਰ ਲਈ ਪੰਜਾਬ ਤੋਂ ਹਜ਼ਾਰਾਂ ਕਾਰਾਂ, ‘ਆਪ’ ਦੇ ਮੰਤਰੀਆਂ, ਵਿਧਾਇਕਾਂ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਮਾਨ ਨੂੰ ਲੈ ਕੇ ਦਿੱਲੀ ਵਿੱਚ ਦਾਖਲ ਹੋਈਆਂ ਹਨ।

ਵਰਮਾ ਨੇ ਦਾਅਵਾ ਕੀਤਾ, “ਮੈਨੂੰ ਉਨ੍ਹਾਂ ਦੇ ਪ੍ਰਚਾਰ ਨਾਲ ਕੋਈ ਸਮੱਸਿਆ ਨਹੀਂ ਹੈ, ਪਰ ਉਹ ਚੀਨੀ ਕੰਪਨੀਆਂ ਦੇ ਸੀਸੀਟੀਵੀ ਕੈਮਰੇ, ਸ਼ਰਾਬ ਅਤੇ ਪੈਸੇ ਵੰਡ ਕੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ।’’ ਉਨ੍ਹਾਂ ਪੁਲੀਸ ਅਤੇ ਚੋਣ ਕਮਿਸ਼ਨ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਹਨ।

ਉਨ੍ਹਾਂ ਭਾਜਪਾ ਦੇ ਚੋਣ ਨਿਸ਼ਾਨ ਦਾ ਜ਼ਿਕਰ ਕਰਦਿਆਂ ਕਿਹਾ, ‘‘ਦਿੱਲੀ ਦੇ ਲੋਕ ਇਨ੍ਹਾਂ ਨੂੰ 5 ਫਰਵਰੀ ਨੂੰ ਜਵਾਬ ਦੇਣਗੇ ਅਤੇ 8 ਫਰਵਰੀ ਨੂੰ ਕਮਲ ਖਿੜੇਗਾ।

ਵਰਮਾ ਵੱਲੋਂ ਪੰਜਾਬੀਆਂ ਨੂੰ ਦੇਸ਼ ਲਈ ਖ਼ਤਰਾ ਦੱਸਣ ਦੇ ਕੇਜਰੀਵਾਲ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰੇ ਪਰਿਵਾਰ ਨੇ ਸਿੱਖ ਕੌਮ ਲਈ ਕੀ ਕੀਤਾ ਹੈ, ਇਸ ਦਾ ਜ਼ਿਕਰ ਕਰਨ ਦੀ ਲੋੜ ਨਹੀਂ ਹੈ।

Related posts

ਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇ

Current Updates

ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਢਿੱਗਾਂ ਡਿੱਗਣ ਕਾਰਨ ਦੋ ਮੌਤਾਂ

Current Updates

ਅਲਵਿਦਾ ਭੱਲਾ ਸਾਬ੍ਹ…

Current Updates

Leave a Comment