April 14, 2025
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨ ਆਗੂ ਡੱਲੇਵਾਲ ਵੱਲੋਂ ਗਲੂਕੋਜ਼ ਲੈਣ ਨਾਂਹ ਕਰਨ ’ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

ਕਿਸਾਨ ਆਗੂ ਡੱਲੇਵਾਲ ਵੱਲੋਂ ਗਲੂਕੋਜ਼ ਲੈਣ ਨਾਂਹ ਕਰਨ ’ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

ਪਾਤੜਾਂ-ਢਾਬੀ ਗੁੱਜਰਾਂ (ਖਨੌਰੀ) ਬਾਰਡਰ ਤੋਂ ਉਸ ਸਮੇਂ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ ਤੋਂ ਨਾਹ ਕਰ ਦਿੱਤੀ। ਜਾਣਕਾਰੀ ਮਿਲਣ ਸਾਰ ਮੌਕੇ ’ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀ ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਗੁਲੂਕੋਜ਼ ਲਾਉਣ ਵਾਲਾ ਡਾਕਟਰ ਦੱਖਣੀ ਭਾਰਤ ਦਾ ਹੋਣ ਕਰਕੇ ਉਸ ਦੀ ਭਾਸ਼ਾ ਸਮਝ ਨਹੀਂ ਆਈ, ਜਿਸ ਕਰਕੇ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਨੂੰ ਨਾਂਹ ਕੀਤੀ ਸੀ। ਹਾਲਾਂਕਿ ਬਾਅਦ ਵਿਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਿਸਾਨ ਆਗੂ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ ਲਈ ਹਾਮੀ ਭਰ ਦਿੱਤੀ

ਮੋਰਚੇ ਦੇ ਪ੍ਰਮੁੱਖ ਆਗੂ ਕਾਕਾ ਸਿੰਘ ਕੋਟੜਾ ਨੇ ਇਸ ਸਬੰਧੀ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਹੈ ਕਿ ਜੇਕਰ ਸਰਕਾਰੀ ਡਾਕਟਰ ਡੱਲੇਵਾਲ ਦਾ ਇਲਾਜ਼ ਕਰਨ ਤੋਂ ਅਸਮਰੱਥ ਹਨ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਕਿ ਪ੍ਰਾਈਵੇਟ ਡਾਕਟਰਾਂ ਦਾ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਏਡੀਸੀ ਪਟਿਆਲਾ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਪਟਿਆਲਾ, ਜਗਪਾਲ ਇੰਦਰ ਸਿੰਘ, ਐਸਡੀਐਮ ਪਾਤੜਾਂ ਅਸ਼ੋਕ ਕੁਮਾਰ, ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਹੋਰ ਅਧਿਕਾਰੀ ਮੌਜੂਦ ਸਨ।

Related posts

ਕਸ਼ਮੀਰ ਨੂੰ ਮਿਲੇਗੀ ਪਹਿਲੀ ਵੰਦੇ ਭਾਰਤ ਰੇਲ ਗੱਡੀ, ਮੋਦੀ ਦਿਖਾਉਣਗੇ ਹਰੀ ਝੰਡੀ

Current Updates

ਹੋਲੀ: ਸੈਕਟਰ-25 ਵਿੱਚ ਨੌਜਵਾਨ ਖਹਿਬੜੇ; ਇੱਕ ਹਲਾਕ

Current Updates

ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਦੀ ਮੌਤ

Current Updates

Leave a Comment