April 9, 2025
ਅੰਤਰਰਾਸ਼ਟਰੀਖਾਸ ਖ਼ਬਰ

ਭਾਰਤ ਅਮਰੀਕਾ ਦੁਵੱਲੀ ਮੀਟਿੰਗ ਅਸੀਂ ਭਾਰਤ ਨਾਲ ਆਰਥਿਕ ਸਬੰਧਾਂ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ: ਰੂਬੀਓ

ਭਾਰਤ ਅਮਰੀਕਾ ਦੁਵੱਲੀ ਮੀਟਿੰਗ ਅਸੀਂ ਭਾਰਤ ਨਾਲ ਆਰਥਿਕ ਸਬੰਧਾਂ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ: ਰੂਬੀਓ

ਵਾਸ਼ਿੰਗਟਨ-ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਦੇ ਆਪਣੇ ਹਮਰੁਤਬਾ ਐੱਸ.ਜੈਸ਼ੰਕਰ ਨਾਲ ਦੁਵੱਲੀ ਬੈਠਕ ਕੀਤੀ। ਰੂਬੀਓ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ ਭਾਰਤ ਨਾਲ ਆਰਥਿਕ ਸਬੰਧਾਂ ਨੂੰ ਅੱਗੇ ਵਧਾਉਣ ਦਾ ਚਾਹਵਾਨ ਹੈ, ਪਰ ਨਾਲ ਹੀ ਗੈਰਕਾਨੂੰਨੀ ਇਮੀਗ੍ਰੇਸ਼ਨ ਨਾਲ ਜੁੜੇ ਮੁੱਦਿਆਂ ਦਾ ਹੱਲ ਕੱਢਣਾ ਚਾਹੁੰਦਾ ਹੈ। ਰੂਬੀਓ(53) ਨੇ ਸਭ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰੀ ਨਾਲ ਪਹਿਲੀ ਦੁਵੱਲੀ ਮੀਟਿੰਗ ਕਰਨ ਨੂੰ ਤਰਜੀਹ ਦਿੱਤੀ, ਜਿਸ ਨਾਲ ਇਹ ਸੁਨੇਹਾ ਗਿਆ ਕਿ ਟਰੰਪ ਪ੍ਰਸ਼ਾਸਨ ਭਾਰਤ ਨਾਲ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਨੂੰ ਕਾਫ਼ੀ ਅਹਿਮੀਅਤ ਦੇ ਰਿਹਾ ਹੈ।

ਰੂਬੀਓ ਨੇ ‘ਕੁਆਡ’ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਫੌਰੀ ਮਗਰੋਂ ਵਿਦੇਸ਼ ਮੰਤਰਾਲੇ ਦੇ ‘ਫੌਗੀ ਬੌਟਮ’ ਹੈੱਡਕੁਆਰਟਰ ਵਿਚ ਜੈਸ਼ੰਕਰ ਨਾਲ ਬੈਠਕ ਕੀਤੀ। ਵਿਦੇਸ਼ੀ ਮੰਤਰਾਲੇ ਦੀ ਤਰਜਮਾਨ ਟੈਮੀ ਬਰੂਸ ਨੇ ਇਕ ਬਿਆਨ ਵਿਚ ਕਿਹਾ, ‘‘ਰੂਬੀਓ ਨੇ ਭਾਰਤ ਨਾਲ ਆਰਥਿਕ ਰਿਸ਼ਤਿਆਂ ਨੂੰ ਅੱਗੇ ਵਧਾਉਣ ਤੇ ਗੈਰਕਾਨੂੰਨੀ ਪਰਵਾਸ ਨਾਲ ਜੁੜੇ ਮੁੱਦੇ ਹੱਲ ਕਰਨ ਦੀ ਟਰੰਪ ਪ੍ਰਸ਼ਾਸਨ ਦੀ ਇੱਛਾ ’ਤੇ ਜ਼ੋਰ ਦਿੱਤਾ ਹੈ।’’ ਤਰਜਮਾਨ ਨੇ ਕਿਹਾ ਕਿ ਦੋਵਾਂ ਆਗੂਆਂ ਨੇ ਅਮਰੀਕਾ-ਭਾਰਤ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੇ ਨਾਲ ਉਭਰਦੀਆਂ ਤਕਨੀਕਾਂ, ਰੱਖਿਆ ਸਹਿਯੋਗ, ਊਰਜਾ ਅਤੇ ਖੁੱਲ੍ਹੇ ਤੇ ਆਜ਼ਾਦ ਹਿੰਦ ਪ੍ਰਸ਼ਾਂਤ ਖਿੱਤੇ ਨੂੰ ਅੱਗੇ ਵਧਾਉਣ ਸਣੇ ਵੱਖ ਵੱਖ ਮਸਲਿਆਂ ’ਤੇ ਚਰਚਾ ਕੀਤੀ।’’ ਉਧਰ ਜੈਸ਼ੰਕਰ ਨੇ ਕਿਹਾ, ‘‘ਬੈਠਕ ਦੌਰਾਨ ਵਿਆਪਕ ਦੁਵੱਲੀ ਭਾਈਵਾਲੀ ਦੀ ਸਮੀਖਿਆ ਕੀਤੀ ਗਈ, ਜਿਸ ਦੇ ਰੂਬੀਓ ਮਜ਼ਬੂਤ ​​ਸਮਰਥਕ ਰਹੇ ਹਨ। ਵੱਖ-ਵੱਖ ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ। ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਹਿਯੋਗ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਹੈ।’’ ਜੈਸ਼ੰਕਰ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣ ਲਈ ਅਮਰੀਕੀ ਸਰਕਾਰ ਦੇ ਸੱਦੇ ’ਤੇ ਇੱਥੇ ਆਏ ਹਨ। ਟਰੰਪ ਨੇ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ।

Related posts

ਜੈਗੂਆਰ ਹਾਦਸਾ: ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ ਦਾ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰ

Current Updates

1 ਅਪ੍ਰੈਲ ਤੋਂ ਵਧਣਗੀਆਂ ਸੀ ਐਨ ਜੀ ਅਤੇ ਪੀ ਐਨ ਜੀ ਗੈਸ ਦੀਆਂ ਕੀਮਤਾਂ

Current Updates

ਡਰੋਨ ਹਮਲੇ ਵਿੱਚ ਹਮਾਸ ਕਮਾਂਡਰ ਹਲਾਕ

Current Updates

Leave a Comment